ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ
ਸਰਕਾਰ ਸਿੱਖਿਆ ਬੋਰਡ ਵਲੋਂ ਬਾਰਵੀਂ ਸ਼੍ਰੇਣੀ ਲਈ ਵਿਸ਼ੇਸ਼ ਮੌਕਾ ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਜੋ ਕਿ 10.11.2017 ਤੋਂ 21.11.2017 ਤੱਕ ਹੋ ਰਹੀਆਂ ਹਨ, ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਉਨਾਂ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਇੰਨਾਂ ਸਕੂਲਾਂ ਦੇ ਟੀਚਰਾਂ/ਸਟਾਫ਼ ’ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨਾਂ ਵਿਦਿਆਰਥੀਆਂ ’ਤੇ ਲਾਗੂ ਹੋਵੇਗਾ, ਜਿੰਨਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 21 ਨਵੰਬਰ 2017 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media