ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦੁਸਤਾਨ ਉਤਥਾਨ ਪਾਰਟੀ ਨੂੰ ਪੰਜਾਬ ਪੱਧਰ `ਤੇ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ
ਨਿਯੁੱਕਤੀਆਂ ਤਹਿਤ ਵਰੁਣ ਕਪੂਰ ਵਲੋਂ ਸਮਾਜ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਪ੍ਰਧਾਨ ਯਿਆਨੇਸ਼ ਕੁਮਾਰ ਚੌਹਾਨ ਨੇ ਵਰੂਣ ਕਪੂਰ ਨੂੰ ਹਿੰਦੁਸਤਾਨ ਉਤਥਾਨ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਹੈ।ਵਰੁਣ ਕਪੂਰ ਨੇ ਰਾਸ਼ਟਰੀ ਪ੍ਰਧਾਨ ਯਿਆਨੇਸ਼ ਕੁਮਾਰ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਮਜਬੁਤ ਕਰਨ ਲਈ ਪੰਜਾਬ ਤੇ ਜਿਲ੍ਹਾ ਪੱਧਰ `ਤੇ ਅਹੁਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜਲਦ ਹੀ ਉਪਰਾਲੇ ਕੀਤੇ ਜਾਣਗੇ ਅਤੇ ਘਰ-ਘਰ ਜਾ ਕੇ ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੁਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਨਸ਼ਿਆਂ ਦੇ ਕੋਹੜ ਨੇ ਪੰਜਾਬ ਦੀ ਸ਼ਾਨ ਨੋਜਵਾਨ ਪੀੜੀ ਦਾ ਭਵਿੱਖ ਬਰਬਾਦ ਕਰਕੇ ਰੱਖ ਦਿੱਤਾ ਹੈ, ਨਸ਼ਿਆਂ ਦੀ ਆੜ ਵਿਚ ਨੋਜਵਾਨ ਘਰਾਂ ਦੇ ਘਰ ਬਰਬਾਦ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਨੋਜਵਾਨ ਪੰਜਾਬ ਦੇ ਵਿਚ ਪਹਿਲਵਾਨੀ ਤੇ ਖੇਡਾਂ ਵਿਚ ਸਭ ਤੋਂ ਅੱਗੇ ਸੀ, ਪਰ ਨਸ਼ਿਆਂ ਦੇ ਕੋਹੜ ਨੇ ਪੰਜਾਬ ਦੇ ਭਵਿੱਖ ਨੂੰ ਕਲੰਕ ਲਗਾ ਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਲਦ ਹੀ ਨੋਜਵਾਨ ਪੀੜੀ ਨੂੰ ਨਸ਼ਿਆਂ ਖਿਲਾਫ ਜਾਗਰੁਕ ਕਰਨ ਲਈ ਵਿਸ਼ਾਲ ਰੈਲੀ ਕੱਢੀ ਜਾਵੇਗੀ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media