Friday, October 2, 2026

ਨਗਰ ਨਿਗਮ ਅਧੀਨ ਆਉਂਦੀਆਂ 85 ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ  ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਆਮ ਚੋਣਾਂ 2017 ਨੇੜਲੇ ਭਵਿੱਖ ਵਿਚ ਕਰਵਾਈਆਂ ਜਾ ਰਹੀਆਂ ਹਨ।ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2017 ਨੂੰ ਕਰਵਾਈ ਜਾਵੇਗੀ।ਦਾਅਵੇ ਤੇ ਇਤਰਾਜ਼ ਲੈਣ ਦੀ ਆਖਰੀ 20 ਨਵੰਬਰ, ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਨਵੰਬਰ 2017 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 28 ਨਵੰਬਰ ਨੂੰ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਅਧੀਨ ਆਉਂਦੀਆਂ 85 ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ ਵਲੋਂ ਐਸ.ਡੀ.ਐਮ ਅੰਮਿ੍ਰਤਸਰ-2 (ਵਾਰਡ ਨੰਬਰ 1 ਤੋਂ 17), ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ, ਅੰਮ੍ਰਿਤਸਰ (ਵਾਰਡ ਨੰਬਰ 18 ਤੋਂ 34), ਅਸਟੇਟ ਅਫਸਰ ਅੰਮ੍ਰਿਤਸਰ ਵਿਕਾਸ ਅਥਾਰਿਟੀ ਅੰਮ੍ਰਿਤਸਰ (ਵਾਰਡ ਨੰਬਰ 35 ਤੋ 51), ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅੰਮ੍ਰਿਤਸਰ (ਵਾਰਡ ਨੰਬਰ 52 ਤੋਂ 68), ਐਸ.ਡੀ.ਐਮ ਅੰਮ੍ਰਿਤਸਰ-1 (ਵਾਰਡ ਨੰਬਰ 69-85) ਅਤੇ ਐਸ.ਡੀ.ਐਮ ਅਜਨਾਲਾ (ਨਗਰ ਪੰਚਾਇਤ ਰਾਜਾਸਾਂਸੀ) ਨੂੰ ਬਤੌਰ ਚੋਣਕਾਰ ਰਜ਼ਿਸਟ੍ਰੇਸ਼ਨ ਅਫਸਰ ਨਿਯੁੱਕਤ ਕੀਤਾ ਗਿਆ ਹੈ।ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਸਮੂਹ ਚੋਣਕਾਰ ਰਜ਼ਿਸਟ੍ਰੇਸ਼ਨ ਅਫਸਰਾਂ ਵਲੋਂ ਆਪਣੇ ਆਪਣੇ ਦਫਤਰਾਂ ਵਿਚ ਕਰਵਾਈ ਜਾਵੇਗੀ।ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਉਪਰੰਤ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਸਬੰਧੀ ਆਪਣੇ ਆਪਣੇ ਦਾਅਵੇ ਇਤਰਾਜ਼ ਸਬੰਧਤ ਚੋਣਕਾਰ ਰਜ਼ਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਚ ਦਾਇਰ ਕੀਤੇ ਜਾ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply