Saturday, October 3, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ

PPN1311201702ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗਪਤਾ ਦੀ ਪ੍ਰਧਾਨਗੀ ਵਿੱਚ ਸਾਲ 2011 ਤੋਂ 2017 ਤੱਕ ਦੇ ਬਾਰਵੀਂ ਕਲਾਸ ਪਾਸ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਜਾਂ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਪੁਰਾਣੇ ਵਿਦਿਆਰਥੀਆਂ ਲਈ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪੁਰਾਣੇ ਵਿਦਿਆਰਥੀਆਂ ਦੇ ਚਿਹਰਿਆਂ ਤੇ ਆਪਣੇ ਸਾਥੀਆਂ ਨੂੰ ਗਰਮਜੋਸ਼ੀ ਨਾਲ ਮਿਲਕੇ ਅਦਭੁੱਤ ਚਮਕ ਦਿਖਾਈ ਦੇ ਰਹੀ ਸੀ।ਸਕੂਲ ਗਰਾਊਂਡ ਵਿੱਚ ਪੁਰਾਣੇ ਵਿਦਿਆਰਥੀਆਂ ਨੂੰ ਤਿਲਕ ਲਗਾਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸ਼ਮਾ ਰੋਸ਼ਨ ਕਰਕੇ ਡੀ.ਏ.ਵੀ. ਗਾਣ ਉਪਰੰਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰਿੰ: ਅੰਜਨਾ ਗੁਪਤਾ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦਾ ਸਮਾਂ ਹੈ ਜਦ ਪੁਰਾਣੇ ਵਿਦਿਆਰਥੀ ਇਕੱਠੇ ਹੋਏ ਹਨ।ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਜਿੱਥੇ ਉਚ ਸਿੱਖਿਆ ਹਾਸਲ ਕਰ ਰਹੇ ਹਨ, ਉਥੇ ਕਈ ਵੱਡੀਆਂ ਕੰਪਨੀਆਂ ਵਿੱਚ ਉੱਚ ਅਹੁਦਿਆਂ ਤੇ ਤਾਇਨਾਤ ਹਨ ਅਤੇ ਕਈ ਆਪਣਾ ਕਾਰੋਬਾਰ ਚਲਾ ਰਹੇ ਹਨ।ਉਨ੍ਹਾਂ ਨੇ ਸਾਰਿਆਂ ਨੂੰ ਭਵਿੱਖ ਵਿੱਚ ਹੋਰ ਤਰੱਕੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਕਾਲਜ਼ ਦੀਆਂ ਉਪਲੱਭਦੀਆਂ ਤੇ ਯੋਜਨਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਪੁਰਾਣੇ ਵਿਦਿਆਰਥੀਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ।ਅਖੀਰ ਵਿੱਚ ਕ੍ਰਿਕਟ ਮੈਚ ਦਾ ਆਯੋਜਨ ਕੀਤਾ ਗਿਆ, ਜਿਸ ਦਾ ਸਭਾ ਨੇ ਭਰਪੂਰ ਆਨੰਦ ਮਾਣਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply