Wednesday, December 31, 2025

 ਕੰਪਿਊਟਰ ਟੀਚਰਜ਼ ਵੱਲੋਂ ਸਿੱਖਿਆ ਵਿਭਾਗ ਦੀ ਮੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ

PPN220704
ਅੰਮ੍ਰਿਤਸਰ, 22  ਜੁਲਾਈ ( ਸੁਖਬੀਰ ਸਿੰਘ)- ਕੰਪਿਊਟਰ ਟੀਚਰਜ਼ ਯੂਨੀਅਨ ਅੰਮ੍ਰਿਤਸਰ ਦੀ ਇੱਕ ਹੰਗਾਮੀ ਮੀਟਿੰਗ ਜ੍ਹਿਲਾ ਪ੍ਰਧਾਨ ਅਮਨ ਸ਼ਰਮਾ  ਦੀ ਅਗਵਾਈ ਵਿਚ ਵਿਖੇ ਹੋਈ ।ਇਸ ਮੀਟਿੰਗ ਵਿਚ ਸਮੂਹ ਕਮੇਟੀ ਮੈਂਬਰਾਂ ਅਤੇ ਬਲਾਕ ਪ੍ਰਧਾਨਾਂ ਨੇ ਭਾਗ ਲਿਆ।ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਬਾਰੇ ਵਿਚਾਰ-ਵਿਟਾਂਦਰਾ ਕੀਤਾ ਗਿਆ ਅਤੇ ਭਵਿਖ ਦੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਜ੍ਹਿਲਾ ਪ੍ਰਧਾਨ ਅਮਨ ਸ਼ਰਮਾ  ਨੇ ਬਿਆਨ ਜਾਰੀ ਕਰਦਿਆਂ ਹੋਇਆਂ ਦੱਸਿਆ ਕਿ ਯੂਨੀਅਨ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਸ਼ਿਫਟ ਕਰਵਾਉਣ ਲਈ ਸੰਘਰਸ਼ ਐਲਾਨ ਦਿੱਤਾ ਹੈ।ਜਿਸ ਤਹਿਤ ਸੂਬਾ ਪੱਧਰੀ ਧਰਨੇ ਅਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਯੂਨੀਅਨ ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿੱਖਿਆ ਵਿਭਾਗ ਦੀ ਮੰਗ ਨੂੰ ਲੈ ਕੇ ਮਿਤੀ 23/7/2014 ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫਤਰ ਦੇ ਸਾਹਮਣੇ ਸੰਕੇਤਕ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਜਨਰਲ ਸਕਤੱਰ ਸ੍ਰ ਪਰਮਿੰਦਰ ਸਿੰਘ  ਦੱਸਿਆ ਕਿ ਪਹਿਲਾਂ ਤੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਤਨਖਾਹਾਂ ਸਮੇਂ ਸਿਰ ਜਾਰੀ ਕਰਵਾਉਣ, ਸਿੱਖਿਆ ਵਿਭਾਗ ਦੀ ਮੰਗ ਅਤੇ ਹੋਰ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਮਿਤੀ 30/7/2014 ਨੂੰ ਰੋਸ ਧਰਨੇ ਦਿੱਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ-ਪੱਤਰ ਮੁੱਖ ਮੰਤਰੀ ਅਤੇ ਖਜਾਨਾ ਮੰਤਰੀ ਨੂੰ ਭੇਜੇ ਜਾਣਗੇ।
ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅਗਸਤ ਮਹੀਨੇ ਦੇ ਦੂਸਰੇ ਹਫਤੇ ਯੂਨੀਅਨ ਵੱਲੋਂ ਸੂਬਾ ਪੱਧਰੀ ਗੁਪਤ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਰਮਨਦੀਪ ਕੌਰ, ਮੋਨਿਕਾ, ਪ੍ਰਿਤਪਾਲ ਕੌਰ, ਗੁਰਇਬਾਲ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਕਵਲਜੀਤ ਸਿੰਘ,  ਰਾਜ ਕੁਮਾਰ,  ਸੁਮੰਤ, ਵਿਕੇਸ਼, ਕਰਨਬੀਰ ਸਿੰਘ, ਪ੍ਰਭਜੋਤ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਵਿਨੈ ਭਾਟੀਆ, ਰੁਪਿੰਦਰ ਕਹਾਲੋ, ਰਜਿੰਦਰ ਆਦਿ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply