ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਖਾਲਸਾ ਕਾਲਜ ਖੇਤੀਬਾੜੀ ਫਾਰਮ ਅੰਮਿ੍ਰਤਸਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਮੀਨਾਰ ਕਰਵਾਇਆ।ਪੀ.ਐਚ.ਡੀ ਚੈਂਬਰ ਆਫ ਕਮਰਸ ਤੇ ਇੰਡਸਟਰੀ ਅਤੇ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਸਾੜੇ ਬਗੈਰ ਫਸਲਾਂ ਬੀਜਣ ਬਾਰੇ ਜਾਣਕਾਰੀ ਦਿੱਤੀ ਗਈ।ਕਈ ਖੇਤੀਬਾੜੀ ਮਸ਼ੀਨਾਂ ਜਿਸ ਵਿੱਚ ਸੁਪਰ ਐਸ.ਐਮ.ਐਸ ਕੰਬਾਇਨ, ਹੈਪੀ ਸੀਡਰ ਅਤੇ ਬੇਲਰ ਆਦਿ ਪ੍ਰਦਰਸ਼ਿਤ ਕੀਤੇ ਗਏ।
ਸ੍ਰੀ ਜੈਦੀਪ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਨਵੀਂ ਤਕਨੀਕ ਅਪਣਾ ਕੇ ਪਰਾਲੀ ਨੂੰ ਸਾੜਨ ਤੋਂ ਬਚਾਉਣ ਦਾ ਸੱਦਾ ਦਿੱਤਾ। ਉਨਾਂ ਚੈਂਬਰ ਵਲੋਂ 7 ਤੋਂ 11 ਦਸੰਬਰ ਤੱਕ ਅੰਮਿ੍ਰਤਸਰ ਵਿਖੇ ਲਗਾਏ ਜਾਣ ਵਾਲੇ ਪਾਈਟੈਕਸ ਮੇਲੇ ਬਾਰੇ ਵੀ ਜਾਣਕਾਰੀ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਡਾ: ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਸਰਕਾਰ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਕਈ ਖੇਤੀ ਮਸ਼ੀਨਾ ਉੱਤੇ ਵੱਡੀ ਸਬਸਿਡੀ ਦੇ ਰਹੀ ਹੈ।ਇਸ ਤੋਂ ਇਲਾਵਾ ਉਨਾਂ ਪਰਾਲੀ ਨੂੰ ਧਰਤੀ ਵਿੱਚ ਮਿਲਾਉਣ ਨਾਲ ਹੋਣ ਵਾਲੇ ਲਾਭਾਂ ਦਾ ਵਰਨਣ ਵੀ ਵਿਸਥਾਰ ਵਿਚ ਕਰਦੇ ਹੋਏ ਕਿਸਾਨਾਂ ਨੂੰੂ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ।
ਡਾ: ਗੁਰਬਖ਼ਸ ਸਿੰਘ ਨੇ ਸੈਮੀਨਾਰ ਲਈ ਪਹੁੰਚਿਆਂ ਸਖ਼ਸ਼ੀਅਤਾਂ ਨੂੰ ਜੀ ਆਇਆਂ ਕਿਹਾ ਜਦਕਿ ਪਿ੍ਰੰਸੀਪਲ ਡਾ: ਮਹਿਲ ਸਿੰਘ ਨੇ ਇਸ ਗੰਭੀਰ ਮੁੱਦੇ `ਤੇ ਚਰਚਾ ਕਰਨ ਲਈ ਸਾਰੇ ਵਿਭਾਗਾਂ ਦਾ ਧੰਨਵਾਦ ਕੀਤਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ: ਜੇ.ਐਸ ਗਿੱਲ, ਰਮਿੰਦਰ ਸਿੰਘ, ਰਾਜਬੀਰ ਸਿੰਘ ਗਿੱਲ, ਡਾ: ਭੁਪਿੰਦਰ ਸਿੰਘ, ਇੰਜੀ: ਰਣਬੀਰ ਸਿੰਘ ਰੰਧਾਵਾ, ਡਾ: ਮਨਦੀਪ ਪੁਜਾਰਾ, ਰਮਨੀਤ ਕੌਰ, ਗੁਰਬਿੰਦਰ ਸਿੰਘ ਬਾਜਵਾ, ਡਾ: ਕੰਵਲਜੀਤ ਸਿੰਘ, ਅਮਰਿੰਦਰ ਸਿੰਘ, ਡਾ: ਰਨਦੀਪ ਕੌਰ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media