Wednesday, September 30, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ PPN1411201717ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ  ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਛੋਟੇ-ਛੋਟੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਕੁੱਝ ਬੱਚੇ `ਚਾਚਾ ਨਹਿਰੂ` ਦੀ ਵੇਸ਼-ਭੂਸ਼ਾ ਵਿੱਚ ਸਨ।ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਇਸ ਮੌਕੇ ਨਰਸਰੀ ਕਲਾਸਾਂ ਦੇ ਛੋਟੇ-ਛੋਟੇ ਬਚਿਆਂ ਵਲੋਂ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ।ਕੇ.ਜੀ ਅਤੇ ਪਹਿਲੀ ਜਮਾਤ ਦੇ ਬੱਚਿਆਂ ਦੀ ਗੁਬਾਰੇ ਫੁਲਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਸ਼ਾਮਲ  ਬੱਚਿਆਂ ਨੇ ਗੁਬਾਰਾ ਫੁਲਾ ਕੇ ਉਸ ਉਪਰ ਆਪਣਾ ਨਾਮ ਵੀ ਲਿਖਿਆ।ਸਕੂਲ ਦੇ ਮੈਂਬਰ ਇੰਚਾਰਜ਼ ਹਰਮਿੰਦਰ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਹੈਡਮਿਸਟ੍ਰੈਸ ਸ਼੍ਰੀਮਤੀ ਕਿਰਨਜੋਤ ਕੌਰ ਨੇ ਬੱਚਿਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨਾਂ ਨੂੰ ਪ੍ਰਮਾਤਮਾ ਵਲੋਂ ਭੇਜੇ ਫਰਿਸ਼ਤੇ ਦੱਸਿਆ, ਜੋ ਕਿ ਸਭ ਦੇ ਮਨ ਮੋਹ ਲੈਂਦੇ ਹਨ।ਇਸ ਮੌਕੇ ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜਰ ਸਨ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply