ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਇਫ਼ੈਕਟਿਵ ਕੰਮਿਊਨੀਕੇਸ਼ਨ
ਸਕਿੱਲਜ਼ ਅਤੇ ਪ੍ਰਸਨੈਲਿਟੀ ਡਿਵੈੱਲਪਮੈਂਟ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ਦੌਰਾਨ ਮੈਡਮ ਕਵਿਤਾ ਕਾਹਲੋਂ ਜੋ ਕਿ ਨਾਮੀਂ ਸਾਫ਼ਟ ਸਕਿੱਲਜ਼ ਟ੍ਰੇਨਰ ਨੇ ਕੰਪਿਊਟਰ ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਇਸ ਤੋਂ ਪਹਿਲਾਂ ਕਾਲਜ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਅਤੇ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਪ੍ਰੋ: ਹਰਭਜਨ ਸਿੰਘ ਨੇ ਮੈਡਮ ਕਾਹਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਆਪਣੇ ਭਾਸ਼ਣ ’ਚ ਪ੍ਰੋ: ਦਵਿੰਦਰ ਸਿੰਘ ਨੇ ਪਲੇਸਮੈਂਟ ਸੈੱਲ ਦਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਅਜਿਹੇ ਪ੍ਰੋਗਰਾਮਾਂ ਨੂੰ ਵੱਧ ਤੋਂ ਵੱਧ ਆਯੋਜਨ ਕਰਕੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਲਈ ਉਤਸ਼ਾਹਿਤ ਕੀਤਾ।
ਆਪਣੇ ਸੰਬੋਧਨ ’ਚ ਮੈਡਮ ਕਾਹਲੋਂ ਨੇ ਵਿਦਿਆਰਥੀਆਂ ਨੂੰ ਪ੍ਰਸਨੈਲਿਟੀ ਡਿਵੈੱਲਪਮੈਂਟ, ਉਠਣ-ਬੈਠਣ ਅਤੇ ਗੱਲਬਾਤ ਕਰਨ ਦਾ ਸਲੀਕਾ ਅਤੇ ਪਹਿਰਾਵੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨਾਲ ਮਾਕ ਇੰਟਰਵਿਊ ਵੀ ਕੀਤੀ ਅਤੇ ਉਨ੍ਹਾਂ ਨੂੰ ਮਲਟੀਨੈਸ਼ਨਲ ਕੰਪਨੀਆਂ ਦੀਆਂ ਜਰੂਰਤਾਂ ਬਾਰੇ ਦੱਸਿਆ।ਇਸ ਮੌਕੇ ਪਲੇਸਮੈਂਟ ਸੈੱਲ ਦੇ ਡਾਇਰੈਕਟਰ ਪ੍ਰੋ: ਹਰਭਜਨ ਸਿੰਘ ਨੇ ਮੈਡਮ ਕਾਹਲੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜੋਕੇ ਸਮੇਂ ’ਚ ਇੰਟਰਵਿਊ ’ਚ ਜਾਣ ਤੋਂ ਪਹਿਲਾਂ ਟ੍ਰੇਨਿੰਗ ਦਾ ਬਹੁਤ ਮਹੱਤਵ ਹੈ ਅਤੇ ਇਸੇ ਕਰਕੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੀਆਂ ਵਰਕਸ਼ਾਪ ਦਾ ਆਯੋਜਨ ਕਰ ਰਿਹਾ ਹੈ। ਇਸ ਮੌਕੇ ਪ੍ਰੋ: ਸੁਖਪੁਨੀਤ ਕੌਰ, ਪ੍ਰੋ: ਪੂਨਮਜੀਤ ਕੌਰ ਆਦਿ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media