ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2017 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੇ ਵੈਬ ਪੋਰਟਲ www.punjabcollegeadmissions.org ‘ਤੇ ਉਪਲਬਧ ਹਨ। ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਮਿਤੀ 15 ਨਵੰਬਰ, 2017 ਤੋਂ ਦਰਸਾਏ ਲਿੰਕ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਸ ਰੋਲ ਨੰਬਰ/ਹਾਲ ਟਿਕਟ ਨੂੰ ਹਰ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇ ਆਪਣੇ ਨਾਲ ਜਰੂਰ ਲੈ ਕੇ ਆਉਣ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜ ਪ੍ਰੀਖਿਆਰਥੀਆਂ ਦੀਆਂ ਪੇਸਟਿੰਗਜ਼ ਅਤੇ ਰੋਲ ਨੰਬਰ ਦਰਸਾਏ ਵੈਬ ਪੋਰਟਲ ਤੋਂ ਆਪਣੇ ਲੋਗਿਨ ਆਈਡੀ ਰਾਹੀਂ ਡਾਊਨਲੋਡ ਕਰ ਸਕਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media