ਵਾਤਾਵਰਣ ਨੂੰ ਗੰਦਲਾ ਹੋਣ ਤੋਂ ਰੋਕਣ `ਚ ਪ੍ਰਸ਼ਾਸ਼ਨ ਨਾਕਾਮ
ਸੰਦੌੜ, 14 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਝੋਨੇ ਦੇ ਇਸ ਸੀਜ਼ਨ `ਚ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮ
ਜਾਰੀ ਕੀਤੇ ਗਏ ਸਨ।ਇਨਾਂ ਹੁਕਮਾਂ ਦੀ ਪਾਲਣਾ ਸਿਰਫ਼ ਪੰਜ ਫ਼ੀਸਦੀ ਕਿਸਾਨਾਂ ਵੱਲੋਂ ਹੀ ਕੀਤੀ ਗਈ ਹੈ, ਬਾਕੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।ਇਸ ਸਭ ਲਈ ਇਕੱਲੇ ਕਿਸਾਨ ਹੀ ਨਹੀਂ ਬਲਕਿ ਸਮੇਂ ਦੀਆਂ ਸਰਕਾਰਾਂ ਵੀ ਓਨੀਆਂ ਹੀ ਜਿੰਮੇਵਾਰ ਹਨ । ਕਿਸਾਨਾਂ ਵੱਲੋਂ ਸੂਬਾ ਸਰਕਾਰ ਨੂੰ ਲਗਾਤਾਰ ਗੁਹਾਰ ਲਗਾਈ ਜਾ ਰਹੀ ਸੀ ਕਿ ਸੂਬਾ ਸਰਕਾਰ ਉਹਨਾਂ ਨੂੰ ਲੋੜੀਂਦੇ ਸਾਧਨ ਮਹੱਈਆ ਕਰਵਾਏ ਅਤੇ ਸਾਧਨਾਂ ’ਤੇ ਵਿਸ਼ੇਸ਼ ਸਬਸਿਡੀ ਦੇਵੇ ਜਾਂ ਫ਼ਿਰ 6000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦੇਵੇ। ਇਸ ਸਭ ਸਹੂਲਤਾਂ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਸੂਬਾ ਸਰਕਾਰ ਅਸਫ਼ਲ ਰਹੀ ਜਿਸ ਕਾਰਨ ਮਜ਼ਬੂਰੀ ਵੱਸ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣੀ ਪਈ।ਸਮਾਜ ਸੇਵੀ ਸੰਸਥਾਵਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਝੋਨੇ ਦੇ ਆਉਂਦੇ ਸੀਜ਼ਨ ਪ੍ਰ੍ਰੀ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਆਉਂਦੇ ਸੀਜ਼ਨ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਲੋੜੀਂਦੇ ਸਾਧਨ ਮੁਹੱਈਆ ਕਰਵਾ ਦੇਣੇ ਚਾਹੀਦੇ ਹਨ, ਤਾਂ ਜੋ ਆਪਣੇ ਵਾਤਾਵਰਣ ਨੂੰ ਗੰਦਲੇ ਹੋਣੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਅੰਦਰ ਇਸ ਗੰਦਲੇ ਹੋ ਰਹੇ ਵਾਤਾਵਰਣ ਨੂੰ ਰੋਕਣ ਲਈ ਅਹਿਮ ਕਦਮ ਨਾ ਚੁੱਕੇ ਤਾਂ ਦੂਸ਼ਿਤ ਵਾਤਾਵਰਣ ਘਾਤਕ ਸਿੱਧ ਹੋਵੇਗਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media