Friday, March 13, 2026

ਕਾਰਪੋਰੇਸ਼ਨ ਚੋਣਾਂ `ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਸ਼ਵਨੀ ਸੇਖੜੀ

ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਸੂਬੇ ਦੀ ਜਨਤਾ ਖੁਸ਼
ਬਟਾਲਾ, 15 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)  ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਸੂਬੇ ਦੀ ਜਨਤਾ ਪੂਰੀ ਤਰਾਂ ਖੁਸ਼ ਹੈ ਅਤੇ Ashwani Sekhariਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਪ੍ਰਗਟਾਵਾ ਕਰਦਿਆਂ ਸਾਬਕਾ ਵਜ਼ੀਰ ਅਸ਼ਵਨੀ ਸੇਖੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਕਾਂਗਰਸ ਨੇ ਹਮੇਸ਼ਾਂ ਹੀ ਲੋਕਾਂ ਦੀ ਬਿਹਤਰੀ ਲਈ ਕੰਮ ਕੀਤਾ ਹੈ।
ਅਸ਼ਵਨੀ ਸੇਖੜੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਪੰਜਾਬ ਨੂੰ ਬੜੀ ਬੇਰਹਿਮੀ ਨਾਲ ਲੁਟਿਆ ਸੀ, ਜਿਸ ਕਾਰਨ ਪੰਜਾਬ ਆਰਿਥਕ ਤੌਰ `ਤੇ ਬੇਹੱਦ ਕਮਜੋਰ ਹੋ ਗਿਆ ਹੈ।ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਸੂਬੇ ਦੀ ਵਾਗਡੋਰ ਸੁਲਝੇ ਅਤੇ ਸਿਆਣੇ ਸਿਆਸਤਦਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਦਿੱਤੀ ਹੈ, ਜੋ ਦਿਨ-ਰਾਤ ਸਖਤ ਮਿਹਨਤ ਕਰਕੇ ਮੁੜ ਸੂਬੇ ਨੂੰ ਵਿਕਾਸ ਦੀ ਲੀਹੇ ਪਾ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਫਾਲਤੂ ਖਰਚੇ ਘੱਟ ਕਰਕੇ ਅਮਾਦਨ ਦੇ ਨਵੇਂ ਵਸੀਲੇ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ।
ਸੇਖੜੀ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਜਿਵੇਂ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਕਰਾਰੀ ਹਾਰ ਮਿਲੀ ਸੀ, ਉਸੇ ਤਰਾਂ ਕਾਰਪੋਰੇਸ਼ਨ ਚੋਣਾਂ ਵਿੱਚ ਵੀ ਲੋਕ ਅਕਾਲੀ-ਭਾਜਪਾ ਗਠਜੋੜ ਨੂੰ ਨਕਾਰ ਕੇ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਢੰਗ ਨਾਲ ਜਿਤਾਉਣਗੇ।ਉਨਾਂ ਕਿਹਾ ਕਿ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਸੂਬੇ ਦਾ ਵਿਕਾਸ ਕਰਨ ਦੇ ਨਾਲ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਗੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply