ਬਠਿੰਡਾ, 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਬਠਿੰਡਾ ਦੀਪਰਵਾ ਲਾਕਰਾ
ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ।ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਨਵੰਬਰ 2017 ਨੂੰ ਕੀਤੀ ਗਈ।ਇਹ ਵੋਟਰ ਸੂਚੀਆਂ ਜ਼ਿਲਾ ਚੋਣ ਦਫ਼ਤਰ/ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ/ਬੂਥ ਲੈਵਲ ਅਫ਼ਸਰਾਂ ਪਾਸ ਵੇਖਣ ਲਈ ਉਪਲਬਧ ਹਨ। ਜਿਨਾਂ ਵੋਟਰਾਂ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣੇ ਦਾਅਵੇ ਤੇ ਇਤਰਾਜ਼ ਫਾਰਮ 6 ’ਚ ਭਰਕੇ ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰਾਂ ਨੂੰ 15 ਨਵੰਬਰ 2017 ਤੋਂ 14 ਦਸੰਬਰ 2017 ਤੱਕ ਦੇ ਸਮੇਂ ਦੌਰਾਨ ਦੇ ਸਕਦੇ ਹਨ।ਬੂਥ ਲੈਵਲ ਅਫ਼ਸਰ ਸਬੰਧਤ ਬੂਥਾਂ ਦੀਆਂ ਵੋਟਰ ਸੂਚੀਆਂ ਗ੍ਰਾਮ ਸਭਾਵਾਂ/ਲੋਕਲ ਬਾਡੀਜ਼ ਅਤੇ ਮੁਹੱਲਾ ਸੁਧਾਰ ਕਮੇਟੀਆਂ ’ਚ 18 ਨਵੰਬਰ 2017 ਅਤੇ 25 ਨਵੰਬਰ 2017 (ਸ਼ਨਿਚਰਵਾਰ) ਨੂੰ ਪੜ ਕੇ ਸੁਣਾਉਣਗੇ। ਇਸ ਤੋਂ ਇਲਾਵਾ 19 ਨਵੰਬਰ 2017 ਅਤੇ 26 ਨਵੰਬਰ 2017 (ਐਤਵਾਰ) ਨੂੰ ਬੂਥ ਲੈਵਲ ਅਫ਼ਸਰ ਆਪਣ-ਆਪਣੇ ਬੂਥਾਂ ’ਤੇ ਸਪੈਸ਼ਲ ਮੁਹਿੰਮ ਦੌਰਾਨ ਬੈਠ ਕੇ ਫਾਰਮ ਪ੍ਰਾਪਤ ਕਰਨਗੇ।ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣ ਲਈ ਫਾਰਮ 6 ਸਮੇਤ ਰੰਗਦਾਰ ਫੋਟੋ, ਪ੍ਰਵਾਸੀ ਭਾਰਤੀ ਦੁਆਰਾ ਵੋਟਰ ਸੂਚੀ ’ਚ ਨਾਮ ਸ਼ਾਮਲ ਕਰਨ ਲਈ ਫਾਰਮ 6 ੳ, ਨਾਮ ਕਟਵਾਉਣ ਲਈ ਫਾਰਮ ਨੰ: 7, ਵੋਟ ’ਚ ਕਿਸੇ ਕਿਸਮ ਦੀ ਸੋਧ ਵਾਸਤੇ ਫਾਰਮ ਨੰ: 8 ਅਤੇ ਰਿਹਾਇਸ਼ੀ ਤਬਦੀਲੀ ਲਈ ਫਾਰਮ ਨੰ: 8 ੳ, ਭਰਕੇ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ। ਜ਼ਿਲਾ ਬਠਿੰਡਾ ’ਚ ਪੈਦੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ:ਜ:), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ ਦੇ ਕਰਮਵਾਰ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਐਸ.ਡੀ.ਐਮ ਰਾਮਪੁਰਾ ਫੂਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐਸ.ਡੀ.ਐਮ ਬਠਿੰਡਾ, ਵਧੀਕ ਪੁੱਡਾ ਪ੍ਰਸ਼ਾਸਕ (ਬੀ.ਡੀ.ਏ)ਬਠਿੰਡਾ, ਐਸ.ਡੀ.ਐਮ ਤਲਵੰਡੀ ਸਾਬੋ ਅਤੇ ਐਸ.ਡੀ.ਐਮ ਮੌੜ ਹਨ। ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਜਾਂ ਜ਼ਿਲਾ ਚੋਣ ਦਫ਼ਤਰ ਬਠਿੰਡਾ ਦੇ ਫੋਨ ਨੰਬਰ 0164-2211022 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ .. ’ਤੇ ਆਨਲਾਇਨ ਵੀ ਭੇਜੇ ਜਾ ਸਕਦੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media