Friday, August 14, 2026

ਹੱਡੀਆਂ ਦੇ ਰੋਗਾਂ ਸਬੰਧੀ ਲਗਾਇਆ ਮੈਡੀਕਲ ਕੈਂਪ

ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –PPN1511201707 ਸਿਮਰਤ ਹਸਪਤਾਲ ਦੀ ਟੀਮ ਵੱਲੋਂ ਡਾ. ਸੁਰਿੰਦਰ ਕੁਮਾਰ ਗਰਗ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਹੱਡੀਆਂ ਦੇ ਰੋਗਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਿਵਾਆਸ਼ੂ ਗੁਪਤਾ ਨੇ ਦੱੱਸਿਆ ਕਿ ਨਵੇਂ ਮਲਟੀਸਪੈਲਿਸਟ ਸਿਮਰਤ ਹਸਪਤਾਲ ਵਲੋਂ ਵੱਖ ਵੱਖ ਪਿੰਡਾਂ ਵਿੱਚ ਲੋਕ ਸੇਵਾ ਲਈ ਅਜਿਹੇ ਕੈਂਪ ਲਗਾਏ ਜਾਂਦੇ ਹਨ, ਜਿਸ ਵਿੱਚ ਹੱਡੀਆਂ ਦੀਆਂ ਬਿਮਾਰੀਆਂ ਲਈ ਮਰੀਜ਼ਾਂ ਦਾ ਚੈਕਅੱਪ ਕੀਤਾ ਜਾਂਦਾ ਹੈ ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਇੱਕ ਸੌ ਤੋਂ ਵੱਧ ਮਰੀਜ਼ਾਂ ਦਾ ਚੈਕੱਅਪ ਕੀਤਾ।ਇਸ ਮੌਕੇ ਡਾ. ਗੁਪਤਾ ਨੇ ਮਨਦੀਪ ਕੁਮਾਰ ਨਾਮ ਦੇ ਮਰੀਜ਼ ਨੂੰ ਵੀ ਪੇਸ਼ ਕੀਤਾ ਜੋ ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਸਫਲ ਅਪ੍ਰੇਸ਼ਨ ਕੀਤਾ ਗਿਆ ਹੈ।ਇਸ ਮੌਕੇ ਚਮਕੌਰ ਸਿੰਘ,ਪਿੰਦੀ ਰਾਏਕੋਟ, ਭਾਰਤ ਭੂਸ਼ਨ ਪਰਵਿੰਦਰ ਸਿੰਘ, ਸੁਖਦੀਪ ਕੌਰ, ਮਲਕੀਤ ਕੌਰ ਅਤੇ ਹੁਸਨਪ੍ਰੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply