ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਪ੍ਰਿਯਾਸ਼ੂੰ ਕਾਲੀਆ ਨੇ ਬੀਤੇ ਦਿਨੀਂ
ਯਮੁਨਾਨਗਰ (ਹਰਿਆਣਾ) ਵਿਖੇ ਕਰਵਾਈ ਗਈ ਕੌਮੀ ਪੱਧਰ (ਅੰਡਰ-17) ‘ਸੀ.ਬੀ.ਐਸ.ਈ ਰਿਧਮਿਕ ਜਿਮਨਾਸਟਿਕ’ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ ‘ਸਵਰਲੀਨ’ ਜੋ ਕਿ 6ਵੀਂ ਜਮਾਤ ਦਾ ਵਿਦਿਆਰਥੀ ਹੈ, ਨੇ ਉਕਤ ਪ੍ਰਤੀਯੋਗਤਾ ਅੰਡਰ-14 ’ਚ ਹਿੱਸਾ ਲੈਂਦਿਆਂ ਕਾਂਸੇ ਦਾ ਤਮਗਾ ਹਾਸਲ ਕੀਤਾ। ਜਦ ਕਿ ਚੌਥੀ ਜਮਾਤ ਦੀ ਗੀਤਾਸ਼ੀ ਨੇ ਅੰਡਰ-11 ’ਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਸ ਪ੍ਰਤੀਯੋਗਤਾ ’ਚ ਹਿੱਸਾ ਲਿਆ।ਉਨ੍ਹਾਂ ਇਸ ਮੌਕੇ ਡੀ.ਪੀ.ਈ ਅਮਰਿੰਦਰ ਸਿੰਘ, ਸ਼ਤਰਪਾਲ ਸਿੰਘ ਅਤੇ ਗੀਤੂ ਦੁਆਰਾ ਵਿਦਿਆਰਥੀਆਂ ਨੂੰ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕਰਦਿਆਂ ਜੇਤੂ ਤੇ ਹੋਰਨਾਂ ਵਿਦਿਆਰਥੀਆਂ ਨੂੰ ਜੀਵਨ ’ਚ ਕਾਮਯਾਬੀ ਹਾਸਲ ਕਰਨ ਲਈ ਜੀਅ ਤੋੜ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
Check Also
ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …
Punjab Post Daily Online Newspaper & Print Media