ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ
ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।ਵਿਵੇਕ ਪਬਲਿਕ ਸਕੂਲ ਦੇ ਡਾਇਰੈਕਟਰ ਨਿਧੀ ਮਹਿਰਾ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਵਿਵੇਕ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਰਾਜ ਸਭਾ ਮੈਂਬਰ ਇੰਜੀ: ਸ਼ਵੇਕ ਮਲਿਕ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਾਰੇ ਮਹਿਮਾਨਾਂ ਤੇ ਸਹੋਦਯਾ ਸਕੂਲਜ਼ ਕੰਪਲੈਕਸ ਦੇ ਅਹੁਦੇਦਾਰਾਂ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਕੀਤੀ ਗਈ।ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਸਹੋਦਯਾ ਸਕੂਲਜ਼ ਕੰਪਲੈਕਸ ਬਾਰੇ ਸੰਖੇਪ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਸੁਆਗਤੀ ਗੀਤ ਰਾਹੀਂ `ਜੀ ਆਇਆਂ` ਆਖਿਆ ਗਿਆ।ਵਿਦਿਆਰਥੀਆਂ ਵੱਲੋਂ ਪੇਸ਼ ਗੀਤ ਅਤੇ ਗਿੱਧੇ ਨੇ ਪੋ੍ਰੋਗਰਾਮ ਨੂੰ ਚਾਰ ਚੰਨ ਲਾਏ।
ਇਸ ਮੌਕੇ ਸਹੋਦਯਾ ਸਕੂਲਜ਼ ਕੰਪਲੈਕਸ ਅਧੀਨ ਚੱਲ ਰਹੇ ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸੀ.ਬੀ.ਐਸ.ਈ ਦੇ 100 ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜਾਰੀ ਲਈ `ਜੈਮ ਆਫ ਸਹੋਦਯਾ` ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਇੰਜੀ: ਸ਼ਵੇਕ ਮਲਿਕ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਉਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜੀਵਨ ਵਿਚ ਹੋਰ ਉੱਚੀਆਂ ਪੁਲਾਘਾਂ ਪੁੱਟਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਬੱਚਿਆਂ ਨੂੰ ਨਵੇਂ ਭਾਰਤ ਦੀ ਸਿਰਜਨਾ ਕਰਨ ਲਈ ਸਖਤ ਮਿਹਨਤ ਕਰਨ ਅਤੇ ਵੋਕੇਸ਼ਨਲ ਐਜੂਕੇਸ਼ਨ ਪ੍ਰਾਪਤ ਕਰਨ ਲਈ ਜੋਰ ਦਿੱਤਾ।ਪ੍ਰੋਗਰਾਮ ਦੌਰਾਨ ਸਹੋਦਯਾ ਸਕੂਲਜ਼ ਕੰਪਲੈਕਸ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਇੰਜੀ: ਸ਼ਵੇਤ ਮਲਿਕ ਨੂੰ ਵੀ ਸਨਮਾਨਿਤ ਕੀਤਾ ਗਿਆ । ਸੱਕਤਰ ਡਾ: ਅਨੀਤਾ ਭੱਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਚੀਫ਼ ਐਡਵਾਈਜ਼ਰ ਸ਼੍ਰੀਮਤੀ ਨੀਰਾ ਸ਼ਰਮਾ, ਵਿੱਤ ਸੱਕਤਰ ਸ਼੍ਰੀਮਤੀ ਅੰਜਨਾ ਗੁਪਤਾ, ਸ਼੍ਰੀਮਤੀ ਸ਼ਬਨਮ ਹਾਂਡਾ, ਸ਼ੀ੍ਰਮਤੀ ਮਿਨਾਕਸ਼ੀ ਮਹਿਰਾ, ਸੁਨੀਲ ਮਹਿਰਾ, ਕਪਿਲ ਮਹਿਰਾ, ਸ਼੍ਰੀਮਤੀ ਵਿਨੋਦਿਤਾ ਸਾਂਖਯਾ, ਸ਼੍ਰੀਮਤੀ ਸੰਗੀਤਾ ਸਿੰਘ, ਸ਼੍ਰੀਮਤੀ ਉਰਮਿੰਦਰ ਕੌਰ, ਪ੍ਰਿੰਸੀਪਲ ਉਪਾਸਨਾ ਮਹਿਰਾ, ਪ੍ਰਿੰਸੀਪਲ ਗੁਣੀਤਾ, ਪ੍ਰਿੰਸੀਪਲ ਪਰਮਜੀਤ ਕੁਮਾਰ, ਪ੍ਰਿੰਸੀਪਲ ਗੁਰਪ੍ਰੀਤ ਓਬਰਾਏ, ਪ੍ਰਿੰਸੀਪਲ ਸੁਮਨਜੀਤ ਕੌਰ, ਸ਼੍ਰੀਮਤੀ ਰਮਨ ਦੂਆ, ਡਾ: ਗੌਤਮ, ਡਾ: ਅਮਰਪਾਲੀ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸ਼ਾਮਲ ਹੋਏ ।ਪ੍ਰੋਗਰਾਮ ਦੇ ਅੰਤ ਵਿੱਚ ਵਿਵੇਕ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਿਨਾਕਸ਼ੀ ਮਹਿਰਾ ਨੇ ਆਏ ਹੋਏ ਮਹਿਮਾਨਾਂ, ਬੱਚਿਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media