ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ 2017 ਨੂੰ ਮਨਾਏਗੀ। ਇਸ ਦਾ ਫੈਸਲਾ ਅੱਜ ਕਮੇਟੀ ਦੇ ਅੰਤ੍ਰਿੰਗ ਬੋਰਡ ਦੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਫਤਹਿ ਨਗਰ ਤਕ ਜਾਣ ਵਾਲਾ ਨਗਰ ਕੀਰਤਨ 24 ਦਸੰਬਰ ਐਤਵਾਰ ਨੂੰ ਸਜਾਇਆ ਜਾਵੇਗਾ ਅਤੇ 25 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਹੋਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਆਦੇਸ਼ ਅਤੇ ਸੰਦੇਸ਼ ’ਤੇ ਪਹਿਰਾ ਦੇਣ ਲਈ ਵਚਨਬੱਧ ਹੈ।ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਪੁਰਬ ਦੀ ਆਈ ਤਾਰੀਖ ’ਤੇ ਗੁਰਪੁਰਬ ਮਨਾਉਣਾ ਸਾਡੀ ਜਿੰਮੇਵਾਰੀ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media