Monday, February 23, 2026

ਅੰਮ੍ਰਿਤਸਰ `ਚ ਸੂਬਾ ਪੱਧਰੀ ਖੇਡ ਮੁਕਾਬਲੇ 27 ਤੋਂ 29 ਨਵੰਬਰ ਤੱਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 27 ਨਵੰਬਰ ਨੂੰ ਕਰਨਗੇ ਉਦਘਾਟਨ- 2200 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

PPB1811201703ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਅੰਮਿ੍ਰਤਸਰ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮ੍ਰਿਤਸਰ ਸ਼ਹਿਰ ਕਰੇਗਾ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਕੁਮਾਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ 27 ਨਵੰਬਰ, 2017 ਨੂੰ ਸਵੇਰੇ 11:00 ਵਜੇ ਖੇਡਾਂ ਦਾ ਉਦਘਾਟਨ ਕਰਨਗੇ।ਇਹ ਖੇਡਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ।ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ।ਉਨਾਂ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ 27 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗਾ ਅਤੇ 29 ਨਵੰਬਰ ਨੂੰ ਬਾਅਦ ਦੁਪਹਿਰ ਸਮਾਪਤੀ ਸਮਾਰੋਹ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ 2200 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਉਨਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਵੱਖ ਵੱਖ ਵਿਭਾਗਾਂ ਦੀਆਂ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ ਜੋ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਲਿਜਾਣ ਅਤੇ ਖਾਣ ਪੀਣ ਦਾ ਪ੍ਰਬੰਧ ਕਰਨਗੀਆਂ।ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ।ਉਨਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ ਕਾਲਜ ਦੇ ਸਟੇਡੀਅਮ ਸ਼ਾਸ਼ਤਰੀ ਨਗਰ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਸਕੂਲ ਅੰਮ੍ਰਿਤਸਰ ਘਿਓ ਮੰਡੀ ਵਿਖੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅੰਮਿ੍ਰਤਸਰ ਜਿਲੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਖੇਡਾਂ ਅੰਮ੍ਰਿਤਸਰ ਵਿਖੇ ਹੋ ਰਹੀਆਂ ਹਨ।ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਗੰਭੀਰਤਾ ਨਾਲ ਲੈਣ ਅਤੇ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੌਰਵ ਕੁਮਾਰ ਜਾਇੰਟ ਕਮਿਸ਼ਨਰ ਨਗਰ ਨਿਗਮ, ਗੁਰਲਾਲ ਸਿੰਘ ਰਿਆੜ, ਮੈਡਮ ਜਸਵੰਤ ਕੌਰ ਏ:ਡੀ:ਸੀ:ਪੀ ਟੈ੍ਰਫਿਕ, ਸਵਰਣ ਸਿੰਘ ਜਿਲਾ ਮੰਡੀ ਅਫਸਰ, ਗੁਰਿੰਦਰ ਸਿੰਘ ਹੁੰਦਲ ਸੀਨੀਅਰ ਸਹਾਇਕ ਦਫਤਰ  ਜਿਲਾ ਖੇਡ ਅਫ਼ਸਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply