ਮਜੀਠਾ, 18 ਨਵੰਬਰ (ਪੰਜਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ’ਚ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈਕੋਰਟ ਵਲੋਂ ਮਿਲੇ ਵੱਡੇ ਝਟਕੇ ਉਪਰੰਤ ਖਹਿਰਾ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਚੁਨੌਤੀ ਦਿੱਤੀ ਹੈ।ਮਜੀਠਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਖਹਿਰੇ ਤੋਂ ਵਿਧਾਇਕ ਵਜੋਂ ਅਸਤੀਫ਼ਾ ਮੰਗ ਰਹੇ ਹਨ। ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੰਵਿਧਾਨਕ ਅਹੁੱਦੇ ਵਾਲੇ ਵਿਰੋਧੀ ਧਿਰ ਦੇ ਨੇਤਾ ਨੂੰ ਨਸ਼ਿਆਂ ਦੀ ਸਮਗਲਿੰਗ ’ਚ ਬਤੌਰ ਕਿੰਗ ਪਿੰਨ ਫਾਜ਼ਿਲਕਾ ਦੀ ਅਦਾਲਤ ਵਲੋਂ ਸੰਮਨ ਜਾਰੀ ਕੀਤਾ ਗਿਆ।ਉਨਾਂ ਕਿਹਾ ਕਿ ਇਸ ਨਾਲ ਖਹਿਰਾ ਤੇ ਆਪ ਦਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ, ਜੋ ਪੰਜਾਬ ’ਚ ਨਸ਼ਿਆਂ ਦਾ ਧੰਦਾ ਆਪ ਫੈਲਾਉਂਦਾ ਰਿਹਾ, ਪਰ ਦੋਸ਼ ਅਕਾਲੀ ਆਗੂਆਂ ’ਤੇ ਮੜਦਾ ਰਿਹਾ।ਉਹਨਾਂ ਕਿਹਾ ਕਿ ਸਾਫ਼ ਸੁਥਰੀ ਰਾਜਨੀਤੀ ਕਰਨ ਦੇ ਨਾਮ ਹੇਠ ਹੋਂਦ ’ਚ ਆਈ ਪਾਰਟੀ ਆਪ ਦੇ ਆਗੂ ਦੇ ਅਸਲੀ ਚਿਹਰੇ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ, ਮਾਨਯੋਗ ਅਦਾਲਤ ਨੇ ਕੀਤਾ ਹੈ।ਉਨਾਂ ਹੈਰਾਨੀ ਪ੍ਰਗਟ ਕੀਤੀ ਕਿ ਜਿਸ ਕੇਸ ਵਿੱਚ ਖਹਿਰੇ ਨੂੰ ਤਲਬ ਕੀਤਾ ਜਾ ਰਿਹਾ ਹੈ ਉਹ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਹੈ।ਜਿਨਾਂ ਤੋ ਹੈਰੋਇਨ, ਹਥਿਆਰ ਅਤੇ ਪਾਕਿਸਤਾਨੀ ਸਿੰਮ ਫੜੇ ਜਾਣ ਕਾਰਨ ਇਹ ਰਾਸ਼ਟਰੀ ਸੁਰੱਖਿਆ ਨਾਲ ਸੰਬੰਧਿਤ ਇੱਕ ਗੰਭੀਰ ਮੁੱਦਾ ਵੀ ਬਣਦਾ ਹੈ।ਜਿਸ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਖਹਿਰਾ ’ਚ ਨੈਤਿਕਤਾ ਬਾਕੀ ਹੈ ਤਾਂ ਉਹ ਅਹੁੱਦਿਆਂ ਤੋਂ ਅਸਤੀਫ਼ਾ ਦੇ ਕੇ ਟਰਾਇਲ ਕੋਰਟ ਦਾ ਸਾਹਮਣਾ ਕਰੇ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media