ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਆਰਟਸ ਕੋਰਸਾਂ ਦੇ ਵਿਦਿਆਰਥੀਆਂ ਵੱਲੋਂ ਫਰੈਸ਼ਰ ਪਾਰਟੀ ਦਾ
ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖਗੂੰੜਾ ਨੇ ਸ਼ਿਰਕਤ ਕੀਤੀ।ਕਾਲਜ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਵਿਧਾਇਕ ਅਤੇ ਉਹਨਾਂ ਦੇ ਨਾਲ ਆਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ।ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਸਖਸ਼ੀਅਤ ਦੇ ਬਹੁ-ਪੱਖੀ ਵਿਕਾਸ ਵਿਚ ਅਜਿਹੇ ਸਮਾਗਮਾਂ ਦੀ ਅਹਿਮੀਅਤ ‘ਤੋਂ ਜਾਣੂ ਕਰਵਾਇਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਆਪਣੇ ਸੰਘਰਸ਼ਮਈ ਸਫਰ ਬਾਰੇ ਦਸਿਆ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਮੌਜੂਦਾ ਸਮਾਜਿਕ ਅਤੇ ਰਾਜਨੀਤਕ ਮਾਹੌਲ ਨੂੰ ਤਬਦੀਲ ਕਰਨ ਲਈ ਨੌਜਵਾਨਾਂ ਨੂੰ ਅਗੇ ਆਉਣਾ ਪਵੇਗਾ।ਉਹਨਾਂ ਨੇ ਕਾਲਜ ਦੇ ਵਿਕਾਸ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਈਸੀ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਸਥਾਪਿਤ ਕੀਤੇ ਗਏ ਮਿਊਜ਼ਿਕ ਰੂਮ ਦਾ ਉਦਘਾਟਨ ਕਰਦਿਆਂ ਵਿਧਾਇਕ ਗੋਲਡੀ ਅਤੇ ਸਰਪੰਚ ਰਣਜੀਤ ਸਿੰਘ ਕਾਕਾ ਨੇ ਆਸ ਪ੍ਰਗਟ ਕੀਤੀ ਕਿ ਇਲਾਕੇ ਦੇ ਵਿਦਿਆਰਥੀਆਂ ‘ਚੋਂ ਚੰਗੇ ਕਲਾਕਾਰ ਪੈਦਾ ਕਰਨ ਵਿਚ ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਅਹਿਮ ਭੂਮਿਕਾ ਨਿਭਾਵੇਗਾ।ਇਸ ਮੌਕੇ ਪੰਜਾਬੀ ਗਾਇਕ ਅਤੇ ਗੀਤਕਾਰ ਗੈਵੀ ਢੀਂਡਸਾ ਅਤੇ ਪ੍ਰਭਜੋਤ ਵਲੋਂ ਵਿਸ਼ੇਸ਼ ਰੂਪ ਵਿਚ ਪੰਜਾਬੀ ਗੀਤਾਂ ਦੀ ਛਹਿਬਰ ਲਗਾਈ ਗਈ ਅਤੇ ਵਿਦਿਆਰਥੀਆਂ ਵਲੋਂ ਵੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਮਨੀਸ਼ ਗਰਗ, ਸਰਪੰਚ ਰਣਜੀਤ ਸਿੰਘ ਈਸੀ, ਅਛਰਾ ਸਿੰਘ ਭਲਵਾਨ, ਗੁਰਪਿਆਰ ਸਿੰਘ ਧੂਰਾ, ਗੋਲਡੀ ਕਹੇਰੂ ਅਤੇ ਐਡਵੋਕੇਟ ਸੁੱਖੀ ਦੇ ਨਾਲ-ਨਾਲ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media