Monday, July 6, 2026

ਨਵੇਂ ਆਏ ਥਾਣੇਦਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਣਾ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਰਾਜੇਸ਼ ਸਨੇਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ PPN1911201706ਕਿਹਾ ਕਿ ਉਹ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੌਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਖਿਲਾਫ ਸਖਤੀ ਨਾਲ ਨਜਿੱਠਣਗੇ।ਉਹਨਾਂ ਤਾੜਣਾ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਤਰਜ਼ `ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਿੱਚ ਅਮਨਕਾਨੂੰਨ ਵਾਲੀ ਸਥਿਤੀ ਹੋਰ ਬਿਹਤਰ ਬਣਾਈ ਜਾ ਸਕੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply