Saturday, September 21, 2024

ਘਨੌਰੀ ਸਕੂਲ ਵਿਖੇ ਗਣਿਤ ਮੇਲਾ ਲਗਾਇਆ ਗਿਆ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਫੱਲਤ ਕਰਨ ਲਈ ਵਚਨਬੱਧ – ਸਿਮਰਤ ਖੰਗੂੜਾ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ `ਪੜੋ ਪੰਜਾਬ, ਪੜਾਓ ਪੰਜਾਬ` ਪ੍ਰੋਗਰਾਮ ਤਹਿਤ PPN1911201707ਗਣਿਤ ਵਿਸ਼ੇ `ਤੇ ਗੁਣਾਂਤਮਕ ਸੁਧਾਰ ਲਈ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਗਣਿਤ ਮੇਲੇ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਸੁਪਤਨੀਂ ਸਿਮਰਤ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਆਪਣੇ ਸੰਬੋਧਨ ’ਚ ਸਕੂਲ ਦੇ ਉਦਮ ਦੀ ਸ਼ਲਾਘਾ ਕਰਦਿਆਂ ਸਕੂਲ ਪਿ੍ਰੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸਰਕਾਰੀ ਸਕੂਲਾਂ ਦਾ ਵਿਕਾਸ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਫਲਤ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਕਰੋੜਾਂ ਰੁਪੈ ਦਾ ਫੰਡ ਸਿਖਿਆ ਸੁਧਾਰਾਂ ਲਈ ਰੱਖਿਆ ਗਿਆ ਹੈ।ਉਨਾਂ ਕਿਹਾ ਕਿ ਸਰਕਾਰੀ ਸਕੂਲ ਮਿਆਰੀ ਸਿੱਖਿਆ ਦੇਣ ’ਚ ਮੀਲ ਪੱਥਰ ਸਥਾਪਿਤ ਹੋ ਰਹੇ ਹਨ।ਉਨਾਂ ਕਿਹਾ ਕਿ ਅਜਿਹੇ ਅਧਿਆਪਕਾਂ ਦੀ ਸੁਹਿਰਦ ਅਗਵਾਈ ਵਿੱਚ ਵਿਦਿਆਰਥੀ ਗਣਿਤ ਵਰਗੇ ਔਖੇ ਵਿਸ਼ਿਆਂ ਨੂੰ ਸੌਖਾ ਸਮਝ ਕੇ ਉਚੀਆਂ ਬੁਲੰਦੀਆਂ ਛੂੰਹਦੇ ਹਨ।
ਵਿਦਿਆਰਥੀਆਂ ਵੱਲੋਂ ਗਣਿਤ ਰੰਗੋਲੀ, ਗਣਿਤ ਗਿੱਧਾ, ਗਣਿਤ ਚਾਰਟ ਬਣਾਏ ਗਏ।ਇਸ ਮੌਕੇ ਹੋਰਨਾਂ ਸਕੂਲਾਂ ਦੇ ਅਧਿਆਪਕਾਂ ਤੋ ਇਲਾਵਾ ਸਕੂਲ ਸਟਾਫ਼ ਮੈਂਬਰਾਂ ’ਚ ਰਮਨਦੀਪ ਸ਼ਰਮਾ, ਰਣਦੀਪ ਕੌਰ, ਮਨੋਜ ਸ਼ਰਮਾ, ਪਰਵੀਨ ਕੁਮਾਰ, ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸਮੇਤ ਸਕੂਲ ਕਮੇਟੀ ਮੈਂਬਰ ਅਤੇ ਪਿੰਡ ਦੇ ਪੰਤਵੰਤੇ ਵੱਡੀ ਗਿਣਤੀ ’ਚ ਹਾਜਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply