Tuesday, July 7, 2026

ਮਾਤਾ ਜਸਵੰਤ ਕੌਰ ਨੂੰ ਭੇਟ ਕੀਤੀਆਂ ਭਰਪੂਰ ਸ਼ਰਧਾਂਜ਼ਲੀਆਂ

ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)  ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਦਲਬੀਰ ਸਿੰਘ, ਮੋਹਨ PPN1911201713ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਦੇ ਸਤਿਕਾਰਤ ਮਾਤਾ ਸ੍ਰੀਮਤੀ ਜਸਵੰਤ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਕੋਟਲੀ ਢੋਲੇ ਸ਼ਾਹ ਵਿਖੇ ਪਾਇਆ ਗਿਆ।ਉਪਰੰਤ ਬਾਬਾ ਗੁਰਦੀਪ ਸਿੰਘ ਖੁਜਾਲਾ ਵਾਲੇ, ਗਿਆਨੀ ਬਖਸ਼ੀਸ਼ ਸਿੰਘ ਵੱਲੋਂ ਕੀਰਤਨ ਅਤੇ ਸੰਤ ਕ੍ਰਿਪਾਲ ਦਾਸ ਸਰਹਾਲਾ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਮੈਂਬਰ ਪਾਰਲੀਮੰਂੇਟ ਗੁਰਜੀਤ ਸਿੰਘ ਔਜਲਾ ਵਲੋਂ ਮਾਤਾ ਜਗੀਰ ਕੌਰ ਮੀਰਾਂਕੋਟ, ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਵਲੋਂ ਤਲਬੀਰ ਸਿੰਘ ਗਿੱਲ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਡਾ: ਅਨੂਪ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮੱਖਣ ਕੋਹਾੜ, ਜ਼ਿਲ੍ਹਾ ਕੇਂਦਰ ਗੁਰਦਾਸਪੁਰ ਵੱਲੋਂ ਮੰਗਤ ਚੰਚਲ, ਜਨਵਾਦੀ ਲੇਖਕ ਸਭਾ ਵੱਲੋਂ ਪ੍ਰਧਾਨ ਦੇਵ ਦਰਦ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਪੰਜਾਬੀ ਸਾਹਿਤ ਸੰਗਮ ਵੱਲੋਂ ਸਰਬਜੀਤ ਸਿੰਘ ਸੰਧੂ, ਮਲਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਚੋਗਾਵਾਂ  ਵੱਲੋਂ ਧਰਮਿੰਦਰ ਸਿੰਘ ਔਲਖ, ਗੁਰਬਾਜ ਛੀਨਾ, ਪੱਤਰਕਾਰ ਮਨਮੋਹਣ ਸਿੰਘ ਢਿੱਲੋਂ, ਪਲਵਿੰਦਰ ਸਿੰਘ ਸਰਹਾਲਾ, ਡਾ: ਕਸ਼ਮੀਰ ਸਿੰਘ, ਮਹਾਂਬੀਰ ਸਿੰਘ ਗਿੱਲ,  ਬਾਬਾ ਬਕਾਲਾ ਤੋਂ ਪ੍ਰਿੰ: ਰਘਬੀਰ ਸਿੰਘ ਸੋਹਲ, ਮਨਜੀਤ ਸਿੰਘ ਵੱਸੀ, ਗੁਰਪ੍ਰੀਤ ਸਿੰਘ ਧੰਜਲ, ਡਾ: ਪਰਮਜੀਤ ਸਿੰਘ ਬਾਠ, ਗੁਰਪ੍ਰੀਤ ਸਿੰਘ ਰੰਗੀਲਪੁਰ, ਜਤਿੰਦਰ ਭਨੋਟ, ਦੇਵਿੰਦਰ ਦੀਦਾਰ, ਜਸਵੰਤ ਹਾਂਸ, ਹਰਪਾਲ ਸਿੰਘ ਨਾਗਰਾ, ਮਨਿੰਦਰ ਸਿੰਘ ਬੋਪਾਰਾਏ, ਲੇਖਕ ਪਾਠਕ ਮੰਚ ਵੱਲੋਂ ਹਰਜੀਤ ਸਿੰਘ ਸੰਧੂ, ਸਰਹੱਦੀ ਸਾਹਿਤ ਸਭਾ ਵੱਲੋਂ ਪ੍ਰਧਾਨ ਹਰੀ ਸਿੰਘ ਗਰੀਬ, ਅਜਮੇਰ ਸਿੰਘ ਉਪਲ, ਰਤਨ ਸਿੰਘ ਫੱਤੂਭੀਲ਼ਾ, ਗੁਰਮੁੱਖ ਸਿੰਘ ਬਟਾਲਾ, ਸੀਤਲ ਸਿੰਘ ਗੁਨੋਵਾਲ, ਕੁਲਦੀਪ ਸਿੰਘ ਆਦਿ ਨੇ ਮਾਤਾ ਜਸਵੰਤ ਕੌਰ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ।ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ਼ੇਲਿੰਦਰਜੀਤ ਸਿੰਘ ਰਾਜਨ, ਪ੍ਰਿੰ: ਰਘਬੀਰ ਸਿੰਘ ਸੋਹਲ, ਮਨਜੀਤ ਸਿੰਘ ਵੱਸੀ, ਗੁਰਪ੍ਰੀਤ ਸਿੰਘ ਧੰਜਲ, ਡਾ: ਪਰਮਜੀਤ ਸਿੰਘ ਬਾਠ ਨੇ ਸ: ਦੀਪ ਦਵਿੰਦਰ ਸਿੰਘ ਨੂੰ ਦਸਤਾਰ ਭੇਟ ਕੀਤੀ।ਸਟੇਜ ਸ਼ਾਇਰ ਦੇਵ ਦਰਦ ਨੇ ਬਾਖੂਬੀ ਸੰਭਾਲੀੇ ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply