Thursday, July 9, 2026

ਖਾਲਸਾ ਅਕੈਡਮੀ ਵਿਖੇ ਰਤਨਾ ਸਾਗਰ ਦਿੱਲੀ ਵਲੋਂ ਸੰਚਾਰ ਹੁਨਰ `ਤੇ ਸੈਮੀਨਾਰ

ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ PPN1911201714ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਰਤਨਾ ਸਾਗਰ ਪ੍ਰਾਈਵੇਟ ਲਿਮਟਿਡ ਦਿੱਲੀ ਵੱਲੋਂ ਸੰਚਾਰ ਹੁਨਰ ਅਤੇ ਸਮਾਂ ਪ੍ਰਬੰਧਨ ਤੇ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਰਤਨਾ ਸਾਗਰ ਦੇ ਮੈਂਬਰ ਸ੍ਰੀਮਤੀ ਰਾਜਸ਼ਰੀ ਮਹਿਤਾ ਨੇ ਅਧਿਆਪਕਾਂ ਨੂੰ ਵਧੀਆ ਪ੍ਰਭਾਵਸ਼ਾਲੀ ਸੰਚਾਰ ਕਰਨ ਦੇ ਤਰੀਕੇ ਦੱਸੇ ਅਤੇ ਸਮੇਂ ਦੀ ਮਹਾਨਤਾ ਦੱਸਦੇ ਹੋਏ ਉਸਦਾ ਵਧੀਆ ਤਰੀਕੇ ਨਾਲ ਪ੍ਰਬੰਧਨ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਸਮੇਂ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰਸੀਪਲ ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ ਤੇ ਬਸੰਤ ਸਿੰਘ, ਕਾਲਜ ਸੁਪਰਡੈਂਟ ਮਡਮ ਕੁਲਦੀਪ ਕੌਰ, ਕੋਚ ਬਲਜਿੰਦਰ ਸਿੰਘ ਰੰਧਾਵਾ ਤੇ ਹਰਭਜਨ ਸਿੰਘ ਰੰਧਾਵਾ ਅਤੇੇ ਸਮੂਹ ਸਟਾਫ ਮੌਜੂਦ ਰਿਹਾ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply