
ਅੰਮ੍ਰਿਤਸਰ, 22 ਜੁਲਾਈ (ਸਾਜਨ/ਸੁਖਬੀਰ)- ਨਗਰ ਨਿਗਮ ਵਲੋਂ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਚਲਾਈ ਗਈ ਮੁਹਿੰਮ ਸੰਗਤ ਦਰਸ਼ਨ ਦੇ ਤਹਿਤ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਡੀਸ਼ਨਲ ਕਮਿਸ਼ਨਰ ਜਸਬੀਰ ਸਿੰਘ, ਡਾ. ਚਰਨਜੀਤ ਸਿੰਘ ਸੇਹਤ ਅਫਸਰ, ਵਿਸ਼ਾਲ ਵਿਧਾਵਨ ਹਾਉਸ ਟੈਕਸ, ਐਸ. ਈ ਇਲੈਕਟ੍ਰੀਸ ਅਨੂਰਾਗ ਮਹਾਜਨ, ਜਸਵਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਵਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ।ਸ਼ਹਿਰ ਵਾਸੀ ਸੁਮੀਤ ਜੈਨ, ਨਿਤਿਨ ਸ਼ਰਮਾ, ਰਵੀ ਕੁਮਾਰ, ਜਣਕ ਰਾਣੀ, ਅਮੀਤ ਮਹਿਰਾ, ਸੁਨੀਤਾ, ਦਿਲਾਵਰ ਮਸੀਹ, ਰੀਟਾ ਦੇਵੀ, ਮਹਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆ ਰਹੀਆਂ ਮੁਸ਼ਕਿਲਾਂ ਪਾਣੀ ਦੀ ਸਮਸਿਆ, ਸੀਵਰੇਜ ਬੰਦ, ਟੁੱਟੀਆਂ ਗਲੀਆਂ ਅਤੇ ਜਨਮ ਮੋਤ ਦੇ ਸਰਟੀਫੀਕੇਟ ਸਬੰਧੀ ਜਾਣੂ ਕਰਵਾਇਆ।ਨਗਰ ਨਿਗਮ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੂਣਦੇ ਹੋਏ ਜਲਦੀ ਹੀ ਹੱਲ ਕਰਨ ਦੀਆਂ ਹਦਾਇਤਾ ਦਿੱਤੀਆਂ।ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਮੁੱਖ ਟੀਚਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media