Wednesday, July 8, 2026

ਰੋਟਰੀ ਕਲੱਬ ਸਾਊਥ-ਈਸਟ ਨੇ ਅੰਗਦਾਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

PPN2011201714ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਰੋਟਰੀ ਕਲੱਬ ਸਾਊਥ-ਈਸਟ ਦੀ `ਗਿਫਟ ਆਫ ਲਾਈਫ ਐਡਵੈਂਚਰਜ਼ ਫਾਊਂਡੇਸ਼ਨ` ਵਲੋਂ ਅੰਗਦਾਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਲੱਬ ਦੇ ਜਿਲ੍ਹਾ ਗਵਰਨਰ ਰੋਟਰੀ ਟੋਨੀ ਸ਼ਰਮਾ ਅਤੇ ਗੁਰਜੀਤ ਸਿੰਘ ਸੇਖੋ ਸਮੇਤ ਪੂਰੀ ਟੀਮ ਨੇ ਸ਼ਿਰਕਤ ਕੀਤੀ।ਮੁੱਖ ਬੁਲਾਰੇ ਅਨਿਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੰਗਦਾਨ ਸਭ ਤੋਂ ਮਹਾਨ ਦਾਨ ਹੈ, ਜਿਸ ਰਾਹੀਂ ਇਕ ਵਿਅਕਤੀ ਮਰਨ ਤੋਂ ਬਾਅਦ ਆਪਣੇ ਅੰਗ ਦਾਨ ਕਰਕੇ ਕਈ ਜਿੰਦਗੀਆਂ ਬਚਾਅ ਸਕਦਾ ਹੈ ਅਤੇ ਜ਼ਿੰਦਗੀ ਜਿੳੇਂੁਦੇ ਸਮੇਂ ਕਿਡਨੀ ਅਤੇ ਜਿਗਰ ਵਰਗੇ ਅੰਗਦਾਨ ਨਾਲੇ ਦੂਜਿਆਂ ਨੂੰ ਜੀਵਨ ਮਿਲ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਇਕ ਵਿਅਕਤੀ ਦੀਆਂ ਅੱਖਾਂ 6 ਵਿਅਕਤੀਆਂ ਨੂੰ ਰੌਸ਼ਨੀ ਦੇ ਸਕਦੀਆਂ ਹਨ।ਟੋਨੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਇਸ ਪ੍ਰਤੀ ਜਾਗਰੁਕ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਮੈਂਬਰ ਇੰਚਾਰ ਹਰਮਿੰਦਰ ਸਿੰਘ ਨੇ ਰੋਟਰੀ ਕਲੱਬ ਦੀ `ਗਿਫਟ ਆਫ ਲਾਈਫ ਐਡਵੈਂਚਰਜ਼ ਫਾਊਂਡੇਸ਼ਨ` ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪੀ.ਐਸ ਗਰੋਵਰ, ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply