Thursday, March 12, 2026

ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਨੇ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁਪ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ PPN2011201704ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੀ ਪਲੇਸਮੈਂਟ ਡਰਾਈਵ ਦੌਰਾਨ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਐਚ.ਡੀ.ਐਫ.ਸੀ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖ਼ਤੀ ਟੈਸਟ ਲੈਣ ਤੋਂ ਬਾਦ ਇੰਟਰਵਿਊ ਕੀਤੀ ਜਦੋਂ ਕਿ ਜਾਰੋ ਐਜ਼ੂਕੇਸ਼ਨ ਕੰਪਨੀ ਨੇ ਗਰੁੱਪ ਡਿਸਕਸ਼ਨ ਰਾਹੀਂ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਕਈ ਗੇੜਾਂ ਵਿੱਚ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀਆਂ ਨੇ ਐਮ.ਬੀ.ਏ ਦੇ ਵਿਦਿਆਰਥੀ ਨੀਰਜ ਮਦਾਨ ਨੂੰ 6.06 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣ ਲਿਆ ਗਿਆ। ਇਸੇ ਤਰਾਂ ਐਚ.ਡੀ.ਐਫ.ਸੀ ਬੈਂਕ ਵਲੋਂ ਐਮ.ਬੀ.ਏ ਦੇ ਵਿਦਿਆਰਥੀਆਂ ਮਨੀਸ਼ਾ ਚੌਧਰੀ, ਕੇਸ਼ਵ ਬਾਂਸਲ, ਪ੍ਰਿਆ ਗਰਗ ਨੂੰ 2.70 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਗਿਆ। ਇਹਨਾਂ ਚੁਣੇ ਗਏ ਵਿਦਿਆਰਥੀਆਂ ਨੂੰ ਸਾਲਾਨਾ ਪੈਕੇਜ਼ ਤੋਂ ਇਲਾਵਾ ਐੱਚ.ਡੀ.ਐਫ.ਸੀ ਬੈਂਕ ਵੱਲੋਂ ਕਾਰਗੁਜ਼ਾਰੀ ਭੱਤਾ ਵੀ ਦਿੱਤਾ ਜਾਵੇਗਾ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸੰਸਥਾ ਦੇ ਵਿਦਿਆਰਥੀਆਂ ਨੂੰ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply