ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼
ਟ੍ਰੇਨਿੰਗ ਸੈਂਟਰ ਵੱਲੋ ਪੰਜਾਬ ਸਿਵਲ ਸਰਵਿਸਜ਼ ਅਤੇ ਕੈਂਦਰੀ ਸਿਵਲ ਸਰਵਿਸਜ਼ ਦੇ ਪ੍ਰੀਲਿਮ-ਕਮ-ਮੇਨਜ਼ ਪ੍ਰੀਖਿਆਵਾਂ ਦੀ ਤਿਆਰ ਕਰਵਾਉਣ ਹਿਤ 24 ਹਫਤਿਆਂ ਦਾ ਇੱਕ ਕੋਰਸ 18 ਦਸੰਬਰ, 2017 ਤੋਂ 1 ਜੂਨ, 2018 ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਸੁਧਾ ਜਤਿੰਦਰ, ਸੈਂਟਰ ਡਾਇਰੈਕਟਰ ਨੇ ਦੱਸਿਆ ਕਿ ਇਸ ਕੋਰਸ ਵਿਚ ਦਾਖ਼ਲਾ ਲੈਣ ਵਾਲੇ ਸਾਧਾਰਨ ਸ਼੍ਰੇਣੀ ਦੇ ਵਿਦਿਆਰਥੀਆਂ ਪਾਸੋ (ਪੂਰੇ ਕੋਰਸ ਲਈ) 6000/-ਰੁਪਏ ਫੀਸ ਲਈ ਜਾਵੇਗੀ, ਜਦਕਿ ਰਾਖ਼ਵੀਆਂ ਸ਼੍ਰੇਣੀਆਂ (ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ, ਓ.ਬੀ.ਸੀ ਘੱਟ ਗਿਣਤੀਆਂ – ਜਿਵੇ ਕਿ ਸਿੱਖ, ਮੁਸਲਿਮ, ਕ੍ਰਿਸ਼ਚਨ, ਬੁਧਿਸਟ, ਜੈਨ ਦੇ ਵਿਦਿਆਰਥੀਆਂ ਪਾਸੋ 3000/- ਰੁਪਏ ਪ੍ਰਤੀ ਵਿਦਿਆਰਥੀ ਫੀਸ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਰਸ ਲਈ ਦਾਖ਼ਲਾ ਫਾਰਮ ਜੋ ਕਿ ਇਸ ਵਿਭਾਗ ਤੋ 30/- ਰੁਪਏ ਦੇ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ, ਭਰਨ ਦੀ ਆਖ਼ਰੀ ਮਿਤੀ 4 ਦਸੰਬਰ, 2017 ਨਿਰਧਾਰਤ ਕੀਤੀ ਗਈ ਹੈ। ਇੰਟਰਵਿਊ ਮਿਤੀ 8 ਦਸੰਬਰ ਨੂੰ ਸੈਂਟਰ ਵਿਖੇ ਹੋਵੇਗੀ।ਜੋ ਵਿਦਿਆਰਥੀ ਸਿਲੈਕਟ ਹੋਣਗੇ ਉਹ ਆਪਣੀ ਫੀਸ ਮਿਤੀ 15 ਦਸੰਬਰ ਤਕ ਜਮ੍ਹਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0183-2258802-9, ਐਕਸਟੈਂਸ਼ਨ 3174 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media