ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 29 ਨਵੰਬਰ ਨੂੰ ਹੋਵੇਗਾ।ਇਹ
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋ ਨਿਸਚਿਤ ਕੀਤੀ ਗਈ ਤਾਰੀਖ਼ ਅਨੁਸਾਰ 29 ਨਵੰਬਰ 2017 ਨੂੰ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਸੱਦਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।ਮੁੱਖ ਸਕੱਤਰ ਅਨੁਸਾਰ ਦਫ਼ਤਰ ਦੀ ਪੱਤ੍ਰਿਕਾ ਨੰ: 27861 ਮਿਤੀ 7-11-2017 ਰਾਹੀਂ ਚੁਣੇ ਹੋਏ ਅਤੇ ਨਾਮਜ਼ਦ ਕੀਤੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ।ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪ੍ਰਬੰਧਕੀ ਨੁਕਤਾ ਨਿਗਾਹ ਤੋਂ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media