Tuesday, November 24, 2026

ਨਰੋਟ ਜੈਮਲ ਸਿੰਘ ਵਿਖੇ ਡੇਅਰੀ ਅਤੇ ਖੇਤੀਬਾੜੀ ਵਿਭਾਗਾਂ ਨੇ ਲਗਾਇਆ ਕੈਂਪ

ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਕਿਤਿਆਂ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ PPN2011201717ਵਲੋਂ ਡਾਇਰੈਕਟਰ ਡੇਅਰੀ ਇੰਦਰਜੀਤ ਸਿੰਘ ਦੇ ਹੁਕਮਾਂ ਤਹਿਤ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰਾਏਪੁਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੇ ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ।
ਬਲਕਾਰ ਸਿੰਘ ਰਿਟਾਇਰਡ ਐਮ.ਪੀ.ਏ ਮਲਿਕਫੈਡ ਬਤੌਰ ਰਿਸੋਰਸ ਪਰਸਨ ਹਾਜ਼ਰ ਹੋਏ ਅਤੇ ਉਨਾਂ ਨੇ ਕਿਸਾਨਾਂ ਨੂੰ ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਜਾਣਕਾਰੀ ਦੇ ਨਾਲ ਹਰੇ ਚਾਰੇ ਦਾ ਅਚਾਰ ਬਣਾਉਣ ਦੀ ਵੀ ਜਾਣਕਾਰੀ ਦਿੱਤੀ।ਚੀਫ਼ ਲੀਡ ਬੈਂਕ ਮੈਨੇਜਰ ਦੇ ਦਫ਼ਤਰ ਤੋਂ ਰਾਕੇਸ਼ ਸ਼ਰਮਾ ਨੇ ਡੇਅਰੀ ਅਤੇ ਹੋਰ ਸਹਾਇਕ ਕਿਤਿਆਂ ਲਈ ਕਰਜਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ।ਡਾ. ਵਿਨੇ ਵੈਟਨਰੀ ਅਫ਼ਸਰ ਨੇ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਬਿਮਾਰੀਆਂ ਦੀ ਰੋਕਥਾਮ ਦੀ ਜਾਣਕਾਰੀ ਦਿੱਤੀ।ਡੇਅਰੀ ਵਿਭਾਗ ਦੇ ਇੰਸਪੈਕਟਰ ਕੁਲਵਿੰਦਰਬੀਰ ਸਿੰਘ ਨੇ ਵਿਭਾਗੀ ਸਕੀਮਾਂ ਤੇ ਡੇਅਰੀ ਫਾਰਮਿੰਗ ਦੇ ਨੁਕਤਿਆਂ ’ਤੇ ਚਾਨਣਾ ਪਾਇਆ।ਕੈਂਪ ਵਿੱਚ ਹਾਜ਼ਰ ਹੋਰ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਵਿਸ਼ਿਆਂ ਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੌਰਾਨ ਸਰਪੰਚ ਪਿੰਡ ਚੰਡੀਗੜ ਰਾਏਪੁਰ ਤੇ ਗੋਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਇਸ ਮੌਕੇ ’ਤੇ ਕਿਸਾਨ ਵੀ ਭਾਰੀ ਗਿਣਤੀ ਵਿੱਚ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply