Sunday, September 20, 2026

ਸਵੈ ਰੁਜ਼ਗਾਰ ਸਕੀਮ ਅਧੀਨ ਟ੍ਰੇਨਿੰਗ ਦਾਖਲਾ 24 ਨਵੰਬਰ ਤੱਕ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੜੇ ਲਿਖੇ ਬੇਰੋਜ਼ਗਾਰ ਵਿਅਕਤੀਆਂ ਨੂੰ ਸਵੈ ਰੁਜਗਾਰ ਸਕੀਮ ਅਧੀਨ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 50 ਸਾਲ ਹੋਵੇ, ਪੰਜਵੀਂ ਪਾਸ ਹੋਵੇ, ਬੇਰੋਜ਼ਗਾਰ ਹੋਵੇ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਉਹ ਇਸ ਟ੍ਰੇਨਿੰਗ ਕੋਰਸ ਵਿਚ ਭਾਗ ਲੈ ਸਕਦਾ ਹੈ।ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 27 ਨਵੰਬਰ 2017 ਨੂੰ ਚਲਾਇਆ ਜਾਵੇਗਾ। ਡੇਅਰੀ ਫਾਰਮ ਦੀ ਟ੍ਰੇਨਿੰਗ ਲਈ ਦਖਲੇ ਦੀ ਆਖ਼ਰੀ ਮਿਤੀ 24 ਨਵੰਬਰ 2017 ਹੈ।ਜੋ ਵਿਅਕਤੀ ਇਸ ਕੋਰਸ ਵਿਚ ਭਾਗ ਲੈਣਾ ਚਾਹੁੰਦੇ ਹਨ ੳਹ ਦਫ਼ਤਰ ਡਿਪਟੀ ਡਾਇਰੈਕਟਰ ਜਿਲਾ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ ਜਾਂ ਅਠਵੀਂ ਜਾਂ ਦਸਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply