ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਲਹਿਜ਼ੇ ਵਿਚ ਆਖਿਆ ਹੈ ਕਿ
ਦਿੱਲੀ ਵਿਖੇ ਦਿਆਲ ਸਿੰਘ ਕਾਲਜ ਦਾ ਨਾਮ ਬਦਲ ਕੇ ਕਾਲਜ ਦੀ ਕਮੇਟੀ ਵੱਲੋਂ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਮਿਟਾਉਣ ਦੀ ਕੋਝੀ ਚਾਲ ਚੱਲੀ ਗਈ ਹੈ।ਪਾਕਿਸਤਾਨ ਵਿਚ ਜਿੰਨੇ ਕਾਲਜ ਜਾਂ ਵਿਦਿਆਲੇ ਸਿੱਖਾਂ ਦੇ ਨਾਮ `ਤੇ ਰੱਖੇ ਗਏ ਸਨ, ਉਹ ਉਸੇ ਤਰ੍ਹਾਂ ਹੀ ਚੱਲ ਰਹੇ ਹਨ, ਪ੍ਰੰਤੂ ਸਾਡੇ ਦੇਸ਼ ਵਿਚ ਸਿੱਖਾਂ ਨੂੰ ਦੋ ਨੰਬਰ ਦੇ ਸ਼ਹਿਰੀ ਸਮਝ ਕੇ ਕਈ ਵਿਤਕਰੇ ਕੀਤੇ ਜਾ ਰਹੇ ਹਨ। ਜਿਨ੍ਹਾਂ ਨੂੰ ਬਰਦਾਸ਼ਤ ਕਰਨਾ ਸਿੱਖਾਂ ਲਈ ਬਹੁਤ ਔਖਾ ਹੋ ਗਿਆ ਹੈ।ਜੇਕਰ ਪ੍ਰਬੰਧਕਾਂ ਨੇ ਕੋਈ ਨਵੀਂ ਯੂਨੀਵਰਸਿਟੀ ਜਾਂ ਕਾਲਜ ਬਣਾਉਣਾ ਹੈ ਤਾਂ ਵੱਖਰੀ ਜ਼ਮੀਨ ਲੈ ਕੇ ਬਣਾਉਣ ਅਤੇ ਆਪਣੀ ਮਰਜ਼ੀ ਨਾਲ ਜੋ ਵੀ ਨਾਮ ਰੱਖਣਾ ਹੈ ਉਹ ਰੱਖ ਲੈਣ।
ਜਥੇਦਾਰ ਨੇ ਕਿਹਾ ਕਿ ਸਰਕਾਰ ਘੱਟ-ਗਿਣਤੀਆਂ ਵਿਰੋਧੀ ਨੀਤੀਆਂ ਤਹਿਤ ਕਾਲਜਾਂ, ਸੜਕਾਂ ਅਤੇ ਹੋਰ ਥਾਵਾਂ ਦੇ ਨਾਵਾਂ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰੇ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਕਾਲਜ ਦੀ ਕਮੇਟੀ ਬਾਜ਼ ਆਵੇ ਨਹੀਂ ਤਾਂ ਸਿੱਖ ਕਦੇ ਵੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਦਿਆਲ ਸਿੰਘ ਕਾਲਜ ਦੇ ਨਾਮ ਦਾ ਖ਼ਾਤਮਾ ਕਰਕੇ ਨਵਾਂ ਨਾਮ ਰੱਖਣਾ ਇੱਕ ਇਮਾਰਤ ਦੀ ਇਤਿਹਾਸਕਤਾ ਦਾ ਖਾਤਮਾ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖਾਂ ਤੋਂ ਵੱਡਾ ਦੇਸ਼-ਭਗਤ ਹੋਰ ਕੋਣ ਹੋ ਸਕਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਨਾਮ ਤੁਰੰਤ ਦਿਆਲ ਸਿੰਘ ਕਾਲਜ ਹੀ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਅਣ-ਸੁਖਾਵੀਂ ਘਟਨਾਂ ਨਾ ਵਾਪਰੇ, ਕਿਉਂਕਿ ਪਹਿਲਾਂ ਹੀ ਫਿਰਕੂ ਤਾਕਤਾਂ ਦੇਸ਼ ਦੀ ਏਕਤਾ ਨੂੰ ਲਾਂਬੂ ਲਗਾਉਣ ਲਈ ਤਤਪਰ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media