ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ
ਡਾ. ਸ਼ੇਨਾ ਅਗਰਵਾਲ ਨੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁੱਖੀਆਂ,ਪਿੰ੍ਰਸੀਪਲਾਂ, ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਜਿਨ੍ਹਾਂ ਵਿਦਿਆਰਥੀ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਹੋ ਗਈ ਹੈ। ਉਨ੍ਹਾਂ ਨੂੰ ਆਪਣੀ ਵੋਟ ਬਨਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਨ੍ਹਾਂ ਵਿਦਿਆਰਥੀਆਂ ਦੀ ਜਨਮ ਮਿਤੀ 1 ਜਨਵਰੀ 2000 ਹੈ, ਉਹ ਵੀ ਆਪਣੀ ਵੋਟ ਬਨਾਉਣ ਦੇ ਹੱਕਦਾਰ ਹੋਣਗੇ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ।ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਨਵੰਬਰ 2017 ਨੂੰ ਕੀਤੀ ਗਈ। ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਰਤ/ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ/ਬੂਥ ਲੈਵਲ ਅਫ਼ਸਰਾਂ ਪਾਸ ਵੇਖਣ ਲਈ ਉਪਲਬਧ ਹਨ।
ਜਿਨ੍ਹਾਂ ਵੋਟਰਾਂ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣੇ ਦਾਅਵੇ ਤੇ ਇਤਰਾਜ਼ ਫਾਰਮ 6 ’ਚ ਭਰਕੇ ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰਾਂ ਨੂੰ 14 ਦਸੰਬਰ 2017 ਤੱਕ ਦੇ ਸਮੇਂ ਦੌਰਾਨ ਦੇ ਸਕਦੇ ਹਨ। ਬੂਥ ਲੈਵਲ ਅਫ਼ਸਰ ਸਬੰਧਤ ਬੂਥਾਂ ਦੀਆਂ ਵੋਟਰ ਸੂਚੀਆਂ ਗ੍ਰਾਂਮ ਸਭਾਵਾਂ/ਲੋਕਲ ਬਾਡੀਜ਼ ਅਤੇ ਮੁਹੱਲਾ ਸੁਧਾਰ ਕਮੇਟੀਆਂ ’ਚ 25 ਨਵੰਬਰ 2017 ਨੂੰ ਪੜ੍ਹ ਕੇ ਸੁਣਾਉਣਗੇ।26 ਨਵੰਬਰ 2017 (ਐਤਵਾਰ) ਨੂੰ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਬੈਠ ਕੇ ਵੋਟਾਂ ਬਨਾਉਣ ਦੇ ਫਾਰਮ ਪ੍ਰਾਪਤ ਕਰਨਗੇ ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣ ਲਈ ਫਾਰਮ 6 ਸਮੇਤ ਰੰਗਦਾਰ ਫੋਟੋ, ਪ੍ਰਵਾਸੀ ਭਾਰਤੀ ਦੁਆਰਾ ਵੋਟਰ ਸੂਚੀ ’ਚ ਨਾਮ ਸ਼ਾਮਲ ਕਰਨ ਲਈ ਫਾਰਮ 6 ੳ, ਨਾਮ ਕਟਵਾਉਣ ਲਈ ਫਾਰਮ ਨੰ: 7, ਵੋਟ ’ਚ ਕਿਸੇ ਕਿਸਮ ਦੀ ਸੋਧ ਵਾਸਤੇ ਫਾਰਮ ਨੰ: 8 ਅਤੇ ਰਿਹਾਇਸ਼ੀ ਤਬਦੀਲੀ ਲਈ ਫਾਰਮ ਨੰ: 8 ੳ, ਭਰਕੇ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ। ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਜਾਂ ਜ਼ਿਲ੍ਹਾ ਚੋਣ ਦਫ਼ਤਰ ਬਠਿੰਡਾ ਦੇ ਫੋਨ ਨੰਬਰ 0164-2211022 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਹ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬ’ਤੇ ਆਨਲਾਇਨ ਵੀ ਭੇਜੇ ਜਾ ਸਕਦੇ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media