ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਵ: ਰਮਨਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਪੰਜਵਾਂ ਕਬੱਡੀ ਕੱਪ ਝੁਨੇਰ ਵਿਖੇ 9
ਦਸੰਬਰ ਦਿਨ ਸ਼ਨੀਵਾਰ ਨੂੰ ਹੋ ਰਿਹਾ ਹੈ।ਇਸ ਦੀ ਜਾਣਕਾਰੀ ਡਾ. ਕੁਲਵਿੰਦਰ ਗਿੱਲ ਝਨੇਰ ਵਾਲਿਆਂ ਨੇ ਦਿੰਦਿਆਂ ਦੱਸਿਆ ਕਿ ਇਕ ਰੋਜਾ ਕਬੱਡੀ ਟੂਰਨਾਮੈਂਟ ਵਿਚ ਤਿੰਨ ਖਿਡਾਰੀ ਬਾਹਰੋਂ ਖੇਡ ਸਕਦੇ ਹਨ। ਕਬੱਡੀ 45 ਕਿਲੋ ਅਤੇ ਕਬੱਡੀ ਇਕ ਪਿੰਡ ਓਪਨ ਦੇ ਵਿਸ਼ੇਸ਼ ਮੈਚ ਕਰਵਾਏ ਜਾਣਗੇ। ਕਬੱਡੀ ਓਪਨ ਨੂੰ ਪਹਿਲਾਂ ਇਨਾਮ 51000 ਅਤੇ ਦੂਜਾ 31000 ਰੁਪਏ ਇਨਾਮ ਦਿੱਤਾ ਜਾਵੇਗਾ। ਕਬੱਡੀ ਓਪਨ ਦੇ ਜਾਫੀ ਅਤੇ ਰੇਡਰ ਨੂੰ ਲੱਖੀ ਅਤੇ ਜੱਗੀ ਝਨੇਰ ਆਸਟਰੇਲੀਆ ਵਲੋਂ ਸੋਨੇ ਦੀਆਂ ਛਾਂਪਾ ਨਾਲ ਸਨਮਾਨਤ ਕੀਤਾ ਜਾਵੇਗਾ।ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਿਲਬਰ ਝੁਨੇਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪ੍ਰੇਮ ਝੁਨੇਰ ਤੋਂ ਇਲਾਵਾ ਇੰਦਰਜੀਤ ਸਿੰਘ ਉਪਲ, ਪ੍ਰਿਤਪਾਲ ਸਿੰਘ ਰਤਨ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਝੁਨੇਰ, ਸੋਨੰੂ ਭੱਠਲ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media