ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਪਰਿਵਰਤਨ ਪਰਵ 2017` ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਮਨਾਇਆ ਗਿਆ।ਇਸ ਮੌਕੇ ਪੇਟਿੰਗ ਮੁਕਾਬਲਾ ਅਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਮਹਿਰਾ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੀ ਚੰਗੇ ਕੰਮ ਕਰਨ ਲਈ ਕਿਹਾ।ਇਸ ਮੌਕੇ ਸਕੂਲ ਦੇ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media