Wednesday, March 18, 2026

ਲੜਕੀ ਪ੍ਰਤੀ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ – ਵਿਕਾਸ ਹੀਰਾ

ਰੈਡ ਕਰਾਸ ਦੇ ਪੰਘੂੜੇ `ਚ ਆਏ 21 ਲੜਕਿਆਂ ਤੇ 131 ਲੜਕੀਆਂ ਦੀ ਬਚੀ ਜਾਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 152 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 152ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ 16 ਨਵੰਬਰ 2017 ਨੂੰ ਸਵੇਰੇ 7 ਵਜੇ ਦੇ ਕਰੀਬ ਕੋਈ ਅਣਜਾਨ ਵਿਅਕਤੀ ਛੱਡ ਗਿਆ ਸੀ।ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁੱਲ ਤੰਦਰੁਸਤ ਹੈ।
ਸਹਾਇਕ ਕਮਿਸ਼ਨਰ ਜਨਰਲ ਵਿਕਾਸ ਹੀਰਾ ਵਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਹੀਰਾ ਨੇ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 152 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦਾ ਹੀ ਮਿਲਣਾ ਸਮਾਜ ਲਈ ਇਕ ਚੁਣੌਤੀ ਤੋਂ ਘੱਟ ਨਹੀਂ ਅਤੇ ਸਪੱਸ਼ਟ ਹੈ ਕਿ ਸਾਨੂੰ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ ਹੈ। ਅਜੇ ਸਾਡੇ ਸਮਾਜ ਨੇ ਲੜਕੀਆਂ ਨੂੰ ਉਨਾਂ ਦੇ ਹੱਕ ਵਾਲੀ ਥਾਂ ਨਹੀਂ ਮਿਲਦੀ, ਜਦਕਿ ਲੜਕੀਆਂ ਹਰੇਕ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 152 ਹੋ ਗਈ ਹੈ, ਜਿਨ੍ਹਾਂ ਵਿਚ 131 ਲੜਕੀਆਂ ਅਤੇ 21 ਲੜਕੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ   ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply