ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੀਰਵਾਰ 23 ਨਵੰਬਰ 2017 ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ ਪਹਾੜ ਗੰਜ, ਦੇਸ਼ਬੰਧੂ ਗੁਪਤਾ ਰੋਡ, ਚੂਨਾ ਮੰਡੀ, ਮੇਨ ਬਾਜ਼ਾਰ ਪਹਾੜ ਗੰਜ, ਬਸੰਤ ਰੋਡ, ਪੰਚਕੁਈਆਂ ਰੋਡ, ਗੁਰਦੁਆਰਾ ਬੰਗਲਾ ਸਾਹਿਬ ਮਾਰਗ, ਬੰਗਲਾ ਸਵੀਟਸ, ਗੁਰਦੁਆਰਾ ਬੰਗਲਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪਹੁੰਚੇਗਾ। ਨਗਰ ਕੀਰਤਨ ’ਚ ਸ਼ਾਮਿਲ ਪਾਲਕੀ ਸਾਹਿਬ ਦੀ ਲੋਕੇਸ਼ਨ ਦੀ ਜਾਣਕਾਰੀ ਦੇਣ ਲਈ ਕਮੇਟੀ ਵੱਲੋਂ ਇਸ ਵਾਰ ਵੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਾਂਗ ਕਮੇਟੀ ਦੀ ਵੈਬਸਾਈਟ ਡੀਐਸਜੀਐਮਸੀਡਾਟਇਨ ’ਤੇ ਖਾਸ ਪ੍ਰਬੰਧ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦੱਸਿਆ ਕਿ 3 ਨਵੰਬਰ 2017 ਨੂੰ ਸਜਾਏ ਗਏ ਨਗਰ ਕੀਰਤਨ ਦੌਰਾਨ ਕਮੇਟੀ ਦੀ ਵੈਬਸਾਈਟ ’ਤੇ ਲਗਭਗ 1.25 ਲੱਖ ਸੰਗਤਾਂ ਨੇ ਪਹੰੁਚ ਕੀਤੀ ਸੀ ਅਤੇ ਲਗਭਗ 7.5 ਲੱਖ ਵਾਰ ਸੰਗਤਾਂ ਵੱਲੋਂ ਪਾਲਕੀ ਸਾਹਿਬ ਦੀ ਲੋਕੇਸ਼ਨ ਜਾਣਨ ਦਾ ਅੰਕੜਾ ਵੈਬਸਾਈਟ ਦੇ ਟ੍ਰੈਫਿਕ ਟ੍ਰੇਂਡ ਤੋਂ ਪ੍ਰਾਪਤ ਹੋਇਆ ਹੈ।ਸ਼ਹੀਦੀ ਪੁਰਬ ਨੂੰ ਸੰਬੰਧਿਤ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 24 ਨਵੰਬਰ ਨੂੰ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media