ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 342 ਵਾਂ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸੰਬੰਧ `ਚ ਦੀਵਾਨ ਦੀ ਪਰੰਪਰਾ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੇ ਕਲਗੀਧਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ‘ਜੀ ਆਇਆਂ’ ਆਖਿਆ।ਉਪਰੰਤ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ।ਇਸ ਤੋਂ ਬਾਅਦ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੁਆਰਾ ਸ਼ਬਦ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।
ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਵਿਦਿਆਰਥੀਆਂ ਨੂੰ ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੀ ਸ਼ਹਾਦਤ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਜੀਵਨ ਤੋਂ ਸਿਖਿਆ ਲੈ ਕੇ ਧਰਮ. ਹੱਕ, ਅਣਖ ਅਤੇ ਸੱਚ ਦੀ ਰਾਹ `ਤੇ ਚੱਲਣ ਲਈ ਪ੍ਰੇਰਿਤ ਕੀਤਾ।ਉਹਨਾਂ ਚਿੰਂਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕੀ ਪੀੜੀ ਸਿੱਖੀ ਸਿਧਾਂਤਾ ਤੇ ਮਰਿਆਦਾ ਤੋਂ ਦੂਰ ਹੁੰਦੀ ਜਾ ਰਹੀ ਹੈ।
ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਗੁਰਬਾਣੀ ਕੰਠ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਧਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸਵਿੰਦਰ ੋਿਸੰਘ ਕੱਥੁਨੰਗਲ, ਇਜੀ. ਜਸਪਾਲ ਸਿੰਘ, ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਕਾਨਪੁਰ ਦੇ ਜਨਰਲ ਸੈਕਟਰੀ ਭਜਨਬੀਰ ਸਿੰਘ ਤੇ ਸ਼ਿਕਾਗੋ ਤੋਂ ਪੁੱਜੇ ਹਰਕ੍ਰਿਸ਼ਨ ਸਿੰਘ ਭ ੱਟੀ ਨੂੰ ਵਿਸ਼ੇਸ਼ ਸਨਮਾਨ ਗਿਆ।
ਦੀਵਾਨ ਵਿੱਚ ਗੁਰੂਦੁਆਰਾ ਮੈਂਬਰ ਇੰਚਾਰਜ ਮਿਸਿਜ ਅਮਰਪਾਲੀ, ਸੰਤੋਖ ਸਿੰਘ ਸੇਠੀ, ਰਣਬੀਰ ਸਿੰਘ ਚੌਪੜਾ, ਜਤਿੰਦਰਬੀਰ ਸਿੰਘ, ਮਨਜੀਤ ਸਿੰਘ ਮੰਜਲ, ਭਰਪੂਰ ਸਿੰਘ, ਨਿਰੰਜਨ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਡਾ: ਧਰਮਵੀਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿਸੀਪਲ ਹਾਜ਼ਰ ਸਨ। ਅਖੀਰ ਗੁਰੂ ਕਾ ਲੰਗਰ ਵਰਤਾਇਆ ਗਿਆ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media