Tuesday, November 24, 2026

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ

PPN2311201707ਚੌਕ ਮਹਿਤਾ, 23 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)  ਸਥਾਨਕ ਟ੍ਰੈਫਿਕ ਐਜ਼ੂਕੇਸ਼ਨਲ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ, ਜੇ.ਸੀ ਮੋਟਰ ਮਾਰੂਤੀ ਡਰਾਈਵਿੰਗ ਸਕੂਲ ਦੇ ਮੈਨੇਜਰ ਮੈਡਮ ਸ਼ੀਤਲ, ਹੌਲਦਾਰ ਇੰਦਰਮੋਹਣ ਸਿੰਘ ਅਤੇ ਗੁਰਸੇਵਕ ਸਿੰਘ ਨੇ ਅੱਜ ਦਸ਼ਮੇਸ਼ ਕਾਲਜ ਵੁਮੈਨ ਅਤੇ ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਸਾਂਝੇ ਤੌਰ `ਤੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ।ਜਿਸ ਵਿੱਚ ਉਹਨਾਂ ਨੇ ਟ੍ਰੈਫਿਕ ਨਿਯਮਾਂ, ਨਸਿਆਂ ਖਿਲਾਫ਼, ਮੁੱਢਲੀ ਸਹਾਇਤਾ, ਜਿਨਸੀ ਜੁਰਮਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012 ਅਤੇ ਕੁਦਰਤੀ ਆਫਤਾਂ ਬਾਰੇ ਸਕੂਲ/ਕਾਲਜ ਦੇ ਸਟਾਫ਼, ਡਰਾਈਵਰਾਂ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਜਾਣਕਾਰੀ ਭਰਪੂਰ ਇਸ਼ਤਿਹਾਰ ਵੀ ਵੰਡੇ।
ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਕੁਲਵਿੰਦਰ ਸਿੰਘ, ਟਰਾਂਸਪੋਰਟ ਇੰਚਾਰਜ ਸੋਮ ਲਾਲ ਅਤੇ ਮੈਡਮ ਬਲਵਿੰਦਰ ਕੌਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।ਪ੍ਰਿੰਸੀਪਲ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਇੱਕ-ਇੱਕ ਸ਼ਬਦ ਪੱਲੇ ਬੰਨ੍ਹਣ ਦੀ ਪ੍ਰੇਰਨਾ ਦਿੱਤੀ।ਤਕਰੀਬਨ ਦੋ ਘੰਟੇ ਚੱਲੇ ਇਸ ਸੈਮੀਨਾਰ ਦਾ ਡਰਾਈਵਰਾਂ, ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਨੇ ਪੂਰਾ ਪੂਰਾ ਲਾਭ ਉਠਾਇਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply