ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ।
ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਵੱਖ ਵੱਖ ਜਨਤਕ ਥਾਵਾਂ `ਤੇ ਕੀਤੇ ਜਾ ਰਹੇ ਸੈਮੀਨਾਰ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਨਤਾ ਨੂੰ ਜਾਗਰੂਕ ਕੀਤਾ ਜਾ ਸਕੇ।ਸੈਮੀਨਾਰ ਦੌਰਾਨ ਸੁਵਿਧਾ ਕੇਂਦਰ ਦੇ ਇੰਸਪੈਕਟਰ ਸਰਬਜੀਤ ਕੌਰ ਨੇ ਜਿਥੇ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਅਤੇ ਟਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਪਾਲਣਾ ਕਰਨ `ਤੇ ਜੋਰ ਦਿੱਤਾ।ਉਨਾਂ ਨੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਚ.ਓ ਹਰਪਾਲ ਸਿੰਘ, ਸੀ.ਡੀ.ਪੀ.ਓ ਜੰਡਿਆਲਾ ਕੁਲਦੀਪ ਕੌਰ, ਰਣਜੀਤ ਸਿੰਘ ਜੋਸਨ, ਦਿਨੇਸ਼ ਬਜਾਜ, ਅਵਤਾਰ ਸਿੰਘ ਟੱਕਰ, ਦਵਿੰਦਰ ਸਿੰਘ, ਕੈਪਟਨ ਜਸਬੀਰ ਸਿੰਘ, ਕਿਰਨਦੀਪ ਕੌਰ, ਕੁਲਜੀਤ ਸਿੰਘ, ਸ਼ੀਲਾ ਸ਼ਰਮਾ, ਆਦਰਸ਼ ਕੁਮਾਰ ਆਦਿ ਵਿਸ਼ੇਸ਼ ਤੌਰ `ਤੇ ਹਾਜਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media