Friday, September 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕੌਮੀ ਏਕਤਾ ਸਪਤਾਹ ਮਨਾਇਆ

 PPN2511201708 ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਕੇੇਂਦਰੀ ਪ੍ਰਚਾਰ ਇਕਾਈ ਵੱਲੋਂ ਕੌਮੀ ਏਕਤਾ ਸਪਤਾਹ ਦੇ ਸੰਦਰਭ ਵਿੱਚ ਇੱਕ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ।ਇਸ ਸੰਬੰਧ ਵਿੱਚ 23.11.17 ਨੂੰ ਕੌਮੀ ਏਕਤਾ ਨਾਲ ਸੰਬੰਧਿਤ ਸਭਿਆਚਾਰਕ ਏਕਤਾ ਦਿਵਸ ਮਨਾਇਆ ਗਿਆ।ਕੌਮੀ ਏਕਤਾ ਅਤੇ ਮਹਿਲਾ ਸਸ਼ਕਤੀਕਰਣ ਵਿਸ਼ੇ ਨਾਲ ਸੰਬੰਧਿਤ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਇਕਜੁਟ ਹੋ ਕੇ ਰਹਿਣ ਦੀ ਸਹੁੰ ਚੁਕਾਈ ਗਈ। PPN2511201709ਇਸੇ ਸੰਗਠਨ ਵਲੋਂ ਮਨਾਏ ਜਾ ਰਹੇ ਮਹਿਲਾ ਦਿਵਸ ਦੇ ਸੰਬੰਧ ਵਿੱੱਚ ਸਕੂਲ ਦੀ ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਆਪਣੇ ਵਿਚਾਰ ਕਰਦਿਆਂ ਪੁਰਾਤਨ ਤੇ ਅਜੌਕੇ ਸਮਾਜ ਵਿੱਚ ਔਰਤ ਦੇ ਸਥਾਨ ਅਤੇ ਉਸ ਵਲੋਂ ਰਾਸ਼ਟਰ ਨਿਰਮਾਣ ਵਿਚ ਪਾਏ ਜਾਣ ਵਾਲੇ ਯੋਗਦਾਨ ਸੰਬੰਧੀ ਚਰਚਾ ਕੀਤੀ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਖੇਤਰੀ ਪ੍ਰਚਾਰ ਅਧਿਕਾਰੀ ਰਜੇਸ਼ ਬਾਲੀ ਦਾ ਸੁਆਗਤ ਕੀਤਾ ।ਖੇਤਰੀ ਪ੍ਰਚਾਰ ਅਧਿਕਾਰੀ ਰਜੇਸ਼ ਬਾਲੀ ਨੇ ਸਾਰਿਆਂ ਨੂੰ ਕੌਮੀ ਏਕਤਾ ਦੀ ਸਹੁੰ ਚੁਕਾਈ।ਉਨਾਂ ਨੇ ਬੱਚਿਆਂ ਨੂੰ ਦੇਸ਼ ਦੀ ਤਰੱਕੀ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।ਉਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਕੇਂਦਰੀ ਵਿਭਾਗ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ। ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਸਨ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply