ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ “ਈਚ ਵਨ ਸੇਵ ਵਨ” `ਤੇ ਸੈਮੀਨਾਰ ਕਰਵਾਇਆ ਗਿਆ।ਇਹ ਸੈਮੀਨਾਰ ਡਾ. ਸੋਨੀਆ ਕਪੂਰ, ਡਾ. ਰਮਨ ਚਤਰਥ ਦੁਆਰਾ ਕਰਵਾਇਆ ਗਿਆ।ਇਸ ਵਿੱਚ ਨੌਵੀ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਦਿਲ ਨਾਲ ਸਬੰਧੀ ਬਿਮਾਰੀਆਂ ਉਹਨਾਂ ਦੇ ਕਾਰਨ ਅਤੇ ਉਸ ਨੂੰ ਦੂਰ ਕਰਨ ਲਈ ਸੁਝਾਅ ਦੱਸਣਾ ਸੀ।ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ `ਤੇ ਸੀ.ਪੀ.ਆਰ ਟਰੇਨਿੰਗ ਸਬੰਧੀ ਜਾਣਕਾਰੀ ਦਿਤੀ ਗਈ।ਉਹਨਾਂ ਨੇ ਕਿਹਾ ਕਿ ਸੀ.ਪੀ.ਆਰ ਟਰੇਨਿੰਗ ਦੇਣ ਦਾ ਉਦੇਸ਼ ਬੱਚਿਆਂ ਨੂੰ ਜਾਗਰੁਕ ਕਰਨਾ ਹੈ ਤਾਂ ਜੋ ਕਿਸੇ ਵੀ ਸਮੇਂ ਕਿਸੇ ਵੀ ਜਗ੍ਹਾ ਤੇ ਜੇਕਰ ਕਿਸੇ ਵਿਅਕਤੀ ਨੂੰ ਹਾਰਟ ਅਟੈਕ ਆ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ ਕਿਵੇ ਡਾਕਟਰ ਦੇ ਆਉਣ ਤੋਂ ਪਹਿਲਾਂ ਬਚਾਇਆ ਜਾ ਸਕਦਾ ਹੈ।ਡਾ. ਰੂਪਵੀਰ ਕੌਰ ਨੇ ਪ੍ਰੋਜੈਕਟਰ ਦੀ ਮਦਦ ਨਾਲ ਅਤੇ ਡੈਮੋ ਦੇ ਕੇ ਬੱਚਿਆਂ ਨੂੰ ਜਾਣਕਾਰੀ ਦਿਤੀ। ਡਾ. ਸ਼ਵੇਤ ਤੇ ਡਾ. ਮਾਇਊਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ ਡੈਮੋ ਦਾ ਅਭਿਆਸ ਕੀਤਾ।ਡਾ. ਮਨਮੋਹਨ ਸਿੰਘ ਖੰਨਾ ਮੈਂਬਰ ਇੰਚਾਰਜ ਨੇ ਆਏ ਹੋਏ ਮਹਿਮਾਂਨਾਂ ਦਾ ਧੰਨਵਾਦ ਕੀਤਾ।ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਆਪਣੇ ਕੰਮਾਂਕਾਰਾਂ ਵਿੱਚ ਬਹੁਤ ਰੁੱਝੇ ਰਹਿੰਦੇ ਹਨ।ਇਸ ਕਰਕੇ ਇਸ ਤਰਾਂ ਦੇ ਸੈਮੀਨਾਰ ਕਰਵਾਉਣੇ ਬਹੁਤ ਜਰੂਰੀ ਹਨ ਤਾਂ ਜੋ ਲੋੜ ਪੈਣ `ਤੇ ਆਸ ਪਾਸ ਦੇ ਲੋਕਾਂ ਦੀ ਮਦਦ ਕੀਤੀ ਜਾ ਸਕੇ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media