ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿਆਲ ਸਿੰਘ ਕਾਲਜ ਦਿੱਲੀ ਦਾ ਨਾਮ ਬਦਲਣਾ ਦਿਆਲ ਸਿੰਘ ਮਜੀਠੀਆ ਵੱਲੋਂ ਸਿਖਿਆ ਦੇ ਖੇਤਰ ਵਿਚ
ਪਾਏ ਗਏ ਯੋਗਦਾਨ ਨੂੰ ਭੁਲਾਉਣ ਦੇ ਮਨਸੂਬੇ ਹਨ, ਜੋ ਕਦੇ ਵੀ ਪੂਰੇ ਨਹੀਂ ਹੋ ਸਕਦੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੁੱਝ ਫਿਰਕੂ ਤਾਕਤਾਂ ਨੇ ਦਿਆਲ ਸਿੰਘ ਕਾਲਜ ਲਾਹੌਰ ਦਾ ਨਾਮ ਬਦਲਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਥੋਂ ਦੇ ਬੁੱਧੀਜੀਵੀ ਵਰਗ ਵਲੋਂ ਕੀਤੇ ਗਏ ਵਿਰੋਧ ਤੋਂ ਉਹ ਫਿਰਕੂ ਤਾਕਤਾਂ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੀਆਂ, ਉਸੇ ਤਰ੍ਹਾਂ ਹੀ ਹੁਣ ਦਿਆਲ ਸਿੰਘ ਕਾਲਜ ਦਿੱਲੀ ਦਾ ਨਾਮ ਬਦਲਣ ਦੀ ਕੋਸ਼ਿਸ਼ ਵਿਚ ਲੱਗੀ ਫਿਰਕੂ ਸੋਚ ਨੂੰ ਮੂੰਹ ਦੀ ਖਾਣੀ ਪਵੇਗੀ। ਜਥੇਦਾਰ ਮੱਕੜ ਨੇ ਕਿਹਾ ਕਿ 1848 ਵਿਚ ਜਨਮੇ ਦਿਆਲ ਸਿੰਘ ਮਜੀਠੀਆ ਦੁਨੀਆ ਭਰ ਵਿਚ ਇੱਕ ਪ੍ਰਸਿੱਧ ਸਿੱਖ ਵਪਾਰੀ ਅਤੇ ਸਮਾਜ ਸੁਧਾਰਕ ਦੇ ਤੌਰ ਤੇ ਜਾਣੇ ਜਾਂਦੇ ਹਨ। ਉਨ੍ਹਾ ਨੇ 1881 ਵਿਚ ‘ਦੀ ਟ੍ਰਿਬਿਊਨ’ ਅਖਬਾਰ ਦੀ ਸਥਾਪਨਾ ਕੀਤੀ ਅਤੇ 1894 ਵਿਚ ਪੰਜਾਬ ਨੈਸ਼ਨਲ ਬੈਂਕ ਤੇ ਦਿਆਲ ਸਿੰਘ ਟਰੱਸਟ ਸੁਸਾਇਟੀ ਵੱਲੋਂ 1958 ਵਿਚ ਦਿਆਲ ਸਿੰਘ ਕਾਲਜ ਦਿੱਲੀ ਈਵਨਿੰਗ ਤੇ ਮੋਰਨਿੰਗ ਦੀ ਸਥਾਪਨਾ ਕੀਤੀ।ਇਸ ਕਾਲਜ ਲਈ ਸਾਰੀ ਜ਼ਮੀਨ ਦਿਆਲ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਖਰੀਦੀ ਗਈ ਹੈ ਅਤੇ ਦਿਆਲ ਸਿੰਘ ਕਾਲਜ ਈਵਨਿੰਗ ਦਿੱਲੀ ਯੂਨੀਵਰਸਿਟੀ ਦਾ ਪਹਿਲਾਂ ਈਵਨਿੰਗ ਕਾਲਜ ਹੈ। ਇਸ ਲਈ ਅਜਿਹੇ ਇਤਿਹਾਸਕ ਕਾਲਜ ਦਾ ਨਾਮ ਬਦਲਣ ਦਾ ਬੁੱਧੀਜੀਵੀ ਵਰਗ ਅਤੇ ਹਰ ਜਾਗਰੂਕ ਸਿੱਖ ਨੂੰ ਵਿਰੋਧ ਕਰਨਾ ਚਾਹੀਦਾ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media