ਧੂਰੀ, 26 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਸਥਾਨਕ ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵਲੋਂ ਮੰਗਲਾ ਆਸ਼ਰਮ
(ਗਊਸ਼ਾਲਾ) ਧੁਰੀ ਵਿਖੇ ਅੱਖਾਂ ਦਾ 29ਵਾਂ ਮੁਫਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਲਾਹਾ ਲਿਆ।ਡਾ. ਏ.ਆਰ ਸ਼ਰਮਾ ਐਮ.ਡੀ ਰਾਈਸੀਲਾ ਗਰੁੱਪ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕੈਂਪ ਦੀ ਪ੍ਰਧਾਨਗੀ ਡਾ. ਕਿਰਨਜੀਤ ਕੌਰ ਬਾਲੀ ਸਿਵਲ ਸਰਜਨ ਸੰਗਰੂਰ ਵਲੋਂ ਕੀਤੀ ਗਈ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਵੀ ਕੈਂਪ ਵਿੱਚ ਵਿਸ਼ੇਸ਼ ਸ਼ਮੂਲੀਅਤ ਕੀਤੀ।ਅੱਖਾਂ ਦੇ ਪ੍ਰਸਿੱਧ ਡਾ. ਮਨਪ੍ਰੀਤ ਸਿੰਘ, ਡਾ. ਸੰਜੀਵ ਦੁੱਗਲ, ਡਾ. ਕਸ਼ਿਸ਼ ਗੁਪਤਾ, ਡਾ. ਰਮੇਸ਼ ਸ਼ਰਮਾ ਅਤੇ ਡਾ. ਰਾਹੁਲ ਸ਼ਰਮਾ ਦੀ ਟੀਮ ਵਲੋਂ ਮਰੀਜ਼ਾਂ ਦੇ ਆਪਰੇਸ਼ਨ ਫੇਕੋ ਵਿਧੀ ਨਾਲ ਕੀਤੇ ਗਏ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਸੰਸਥਾ ਵਲੋਂ ਵੰਡੀਆਂ ਗਈਆਂ।ਉਪਰੋਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਸਮਾਜ ਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਆਈਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਰਮੇਸ਼ ਕੁਮਾਰ ਭੋਲਾ, ਰਵੀ ਕਾਂਸਲ, ਪਰਵੀਨ ਕੁਮਾਰ, ਕਮਲ ਕਿਸ਼ੌਰ, ਲਵਲੀ, ਮੰਗੀ ਸ਼ਰਮਾ ਅਤੇ ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media