Tuesday, November 24, 2026

ਸ਼ਹਿਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਕਵੀ ਦਰਬਾਰ 3 ਨੂੰ

ਅੰਮਿ੍ਤਸਰ, 26 ਨਵੰਬਰ (ਪੰਜਾਬ ਪੋਸਟ- ਦੀਪ ਦੇਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ, ਫ਼ੋਕਲੋਰ PPN2611201711ਰਿਸਰਚ ਅਕਾਦਮੀ, ਏਕਮ ਸਾਹਿਤ ਮੰਚ, ਪੰਜਾਬੀ ਹੈਰੀਟੇਜ ਫਾਉਂਡੇਸ਼ਨ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਾਹਿਤ ਸੰਗਮ ਦੇ ਸਹਿਯੋਗ ਨਾਲ 30 ਨਵੰਬਰ ਨੂੰ ਸ਼ਾਮ 4.00 ਵਜੇ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਸ਼ਾਨਦਾਰ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।ਇਸ ਕਵੀ ਦਰਬਾਰ ਵਿੱਚ ਪੰਜਾਬ ਤੋਂ ਇਲਾਵਾ ਨਾਗਪੁਰ, ਭੋਪਾਲ, ਮੁੰਬਈ, ਮਲੇਸ਼ੀਆ, ਆਸਟ੍ਰੇਲੀਆ ਦੇ ਪ੍ਰਸਿੱਧ ਕਵੀ ਭਾਗ ਲੈ ਰਹੇ ਹਨ।ਇਹ ਜਾਣਕਾਰੀ ਕਵੀ ਦਰਬਾਰ ਸੰਬੰਧੀ ਤਿਆਰੀਆਂ ਲਈ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ ਵਿੱਚ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਰਮੇਸ਼ ਯਾਦਵ ਨੇ ਦਿੱਤੀ।ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਸੰਸਥਾਵਾਂ ਦੇ ਪ੍ਰਮੁੱਖ ਨੁਮਾਇੰਦੇ ਜਿਨ੍ਹਾਂ ਵਿੱਚ ਗੁਰਬਾਜ ਸਿੰਘ, ਸਿਮਰਜੀਤ ਸਿੰਘ, ਸੁਰਿੰਦਰ ਕੌਰ ਕੰਵਲ, ਕਰਮਜੀਤ ਕੌਰ ਜੱਸਲ, ਭੁਪਿੰਦਰ ਸੰਧੂ, ਕਮਲ, ਜਸਬੀਰ ਸਿੰਘ ਝਬਾਲ, ਸ਼ਿਵਦੇਵ ਸਿੰਘ, ਮਲਵਿੰਦਰ ਸਿੰਘ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਸਤਨਾਮ ਕੌਰ ਰੰਧਾਵਾ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply