Tuesday, September 8, 2026

ਨਰੇਗਾ ਵਰਕਰਾਂ ਨੇ ਸਰਕਾਰੀ ਸੰਸਥਾਵਾਂ ਦੀ ਕੀਤੀ ਸਫਾਈ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਰੇਗਾ ਸਕੀਮ ਤਹਿਤ ਪਿੰਡ ਦੀਆਂ PPN2611201712ਕਈ ਸੰਸਥਾਵਾਂ ਦੀ ਸਫਾਈ ਕਰਕੇ ਸਲਾਘਾਯੋਗ ਕੰਮ ਕੀਤਾ ਗਿਆ ਹੈ।ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਤਹਿਤ ਪਿੰਡ ਦੇ ਪਸ਼ੂ ਹਸਪਤਾਲ, ਸਿਹਤ ਕੇਂਦਰ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਸ਼ਾਨਘਾਟ ਅਤੇ ਬੱਸ ਸਟੈਂਡ ਦੀ ਸਫਾਈ ਸਮੇਤ ਕਈ ਥਾਵਾਂ ਦੀ ਸਫਾਈ ਦਾ ਕੰਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਚਾਇਤ ਨਗਰ ਦੀ ਤਰੱਕੀ ਅਤੇ ਇਸ ਦੇ ਵਾਸੀਆਂ ਦੇ ਚੰਗੇ ਜੀਵਨ ਦੇ ਲਈ ਯਤਨਸ਼ੀਲ ਹੈ ਅਤੇ ਹਮੇਸ਼ਾਂ ਰਹੇਗੀ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਮੈਂਬਰ ਪੰਚਾਇਤ ਈਸ਼ਰਪਾਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਪੰਚ ਚਰਨ ਸਿੰਘ ਢਿੱਲੋਂ ਚਰਨਜੀਤ ਸਿੰਘ ਅਤੇ ਬਲਜੀਤ ਸਿੰਘ ਸਮੇਤ ਪ੍ਰਾਇਮਰੀ ਸਕੂਲ ਮੁਖੀ ਮੈਡਮ ਅਮਰਜੀਤ ਕੌਰ, ਸੁਖਵਿੰਦਰ ਸਿੰਘ ਰਾਏ, ਬਲਵੀਰ ਸਿੰਘ ਸੰਦੌੜ ਅਤੇ ਮਾਸਟਰ ਰਾਜੇਸ਼ ਰਿਖੀ ਆਦਿ ਹਾਜ਼ਰ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply