Friday, March 13, 2026

ਡਿਪਟੀ ਕਮਿਸਨਰ ਕਰਨਗੇ ਖੇਡਾਂ ਦਾ ਉਦਘਾਟਨ- ਡਿਪਟੀ ਡਾਇਰੈਕਟਰ ਸਪੋਰਟਸ

ਅੰਮਿ੍ਰਤਸਰ, 26 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ-17 ਸੂਬਾ ਪੱਧਰੀ

ACD Systems Digital Imaging

ਖੇਡ ਮੁਕਾਬਲੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿਚ ਰਾਜ ਭਰ ਦੇ 2200 ਪ੍ਰਤੀਯੋਗੀ ਭਾਗ ਲੈਣਗੇ ਅਤੇ ਇਸ ਖੇਡਾਂ ਲਈ ਰਾਜ ਭਰ ਤੋ 200 ਖੇਡ ਅਧਿਕਾਰੀਆਂ ਦੀ ਨਿਯੁੱਕਤੀ ਕੀਤੀ ਗਈ ਹੈ।ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਸੰਧੂ ਡਿਪਟੀ ਡਾਇਰੈਕਟਰ ਸਪੋਰਟਸ ਅਤੇ ਕਰਤਾਰ ਸਿੰਘ ਸਹਾਇਕ ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵਲੋ ਖੇਡਾਂ ਵਿਚ ਭਾਗ ਲੈਣ ਵਾਲੇ ਹਰੇਕ ਖਿਡਾਰੀ ਨੂੰ 200 ਰੁਪਏ ਪ੍ਰਤੀ ਦਿਨ ਦੀ ਡਾਈਟ ਅਤੇ ਟਰੈਕ ਸੂਟ ਦੀ ਕਿੱਟ ਵੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਥਾਨਕ ਅੰਮਿ੍ਰਤਸਰ ਵਿਖੇ ਬਾਹਰੋਂ ਆਉਣ ਵਾਲੇ ਖਿਡਾਰੀਆਂ ਨੂੰ ਡੇਰਾ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਗੋ:ਸੀ:ਸੈ: ਸਕੂਲ ਮਾਲ ਰੋਡ, ਸੀ:ਸੈ: ਸਕੂਲ ਸ਼ਿਵਾਲਾ ਭਾਈਆਂ, ਰਾਮ ਆਸ਼ਰਮ ਸਕੂਲ, ਸੀ:ਸੈ: ਸਕੂਲ ਪੁਤਲੀਘਰ ਅਤੇ ਸੰਤ ਸਿੰਘ ਸੁੱਖਾ ਸਿੰਘ ਸਕੂਲਾਂ ‘ਚ ਠਹਿਰਾਇਆ ਜਾਵੇਗਾ।27 ਨਵੰਬਰ ਨੂੰ ਸਵੇਰੇ 11:00 ਵਜੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਖੇਡਾਂ ਦਾ ਸ਼ੁਭ ਆਰੰਭ ਕੀਤਾ ਜਾਵੇਗਾ।
ਇੰਨਾਂ੍ਹ ਖੇਡਾਂ ਦਾ ਉਦਘਾਟਨ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਕਰਨਗੇ। ਇਸ ਮੌਕੇ ਗਿੱਧਾ, ਭੰਗੜਾ ਅਤੇ ਜਿਮਨਾਸਟਿਕ ਦੇ ਪ੍ਰੋਗਰਾਮ ਕਰਵਾਏ ਜਾਣਗੇ। ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ।ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਖਿਡਾਰਨਾਂ ਦੇ ਖਾਣ ਪੀਣ ਦਾ ਪ੍ਰਬੰਧ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਅਲਗਜੈਂਡਰਾ ਹਾਈ ਸਕੂਲ ਵਿਖੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ. ਕਾਲਜ ਦੇ ਸਟੇਡੀਅਮ ਸ਼ਾਸ਼ਤਰੀ ਨਗਰ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਗੋ: ਸੀ:ਸੈ: ਸਕੂਲ ਅੰਮ੍ਰਿਤਸਰ ਘਿਓ ਮੰਡੀ ਵਿਖੇ ਹੋਣਗੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply