ਅੰਮ੍ਰਿਤਸਰ 27 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਇੰਟਰਨੈਟ ਸਰੋਤ ਅਤੇ ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸ਼ੁਰੂ ਹੋਇਆ। ਇਸ ਵਿਚ ਦੇਸ਼ ਭਰ ਤੋਂ 56 ਯੂਨੀਵਰਸਿਟੀ ਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ।
ਪ੍ਰੋ. ਆਰ.ਐਨ.ਕੇ. ਬਾਮੇਜਾਈ, ਸਾਬਕਾ ਉੁਪ ਕੁਲਪਤੀ, ਐਸ.ਐਮ.ਵੀ.ਡੀ.ਯੂ ਕਟੜਾ, ਜੰਮੂ ਨੇ ਇਸ ਕੋਰਸ ਦਾ ਉਦਘਾਟਨ ਕੀਤਾ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਤੋਂ ਕੋਰਸ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ
ਪ੍ਰੋ. ਬਾਮੇਜਾਈ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਹਾਕਿਆਂ ਦੌਰਾਨ ਦੇਸ਼ ਵਿਚ ਸੂਚਨਾ ਤੇ ਸੰਚਾਰ ਤਕਨਾਲੋਜੀ ਵਿਚ ਵਿਸ਼ੇਸ ਖੋਜਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਕੰਪਨੀਆਂ ਨੇ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਇਕ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ ਜੋ ਕਿ ਅੰਤਰਰਾਸ਼ਟਰੀ ਪੱਧਰ ਦਾ ਹੈ। ਪਰ ਫਿਰ ਵੀ ਇਕ ਰਾਸ਼ਟਰ ਵਜੋਂ ਨਿਵੇਕਲੇ ਕਾਰਜਾਂ ਸਬੰਧੀ ਅਸੀਂ ਘਾਟ ਮਹਿਸੂਸ ਕਰਦੇ ਹਾਂ। ਇਥੋਂ ਤਕ ਕਿ ਕੁੱਝ ਵਿਸ਼ਵ ਪੱਧਰ ਦੀਆਂ ਕੰਪਨੀਆਂ ਵਿਚ ਭਾਰਤੀ ਮੂਲ ਦੇ ਸੀ.ਈ.ਓ ਹਨ ਪਰ ਫਿਰ ਵੀ ਇਹ ਗੱਲ ਹੈ ਕਿ ਕਿਸੇ ਭਾਰਤੀ ਦਾ ਮੌਜੂਦਾ ਚੱਲ ਰਹੇ ਸਰਚ ਇੰਜਨ ਵਿਚ ਕੋਈ ਖਾਸ ਯੋਗਦਾਨ ਨਹੀਂ ਹੈ।ਅਧਿਆਪਨ ਵਿਚ ਸੂਚਨਾ ਤਕਨਾਲੋਜੀ ਦੀ ਨਾਕਾਫੀ ਵਰਤੋਂ ਵੀ ਵਿਚਾਰ ਦਾ ਵਿਸ਼ਾ ਹੋਣਾ ਚਾਹੀਦਾ ਹੈ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media