ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਰੀਨ ਸਿਟੀ ਵਿਖੇ ਭਾਈ ਰਣਜੀਤ ਦੇ ਲੜਕੇ ਹਰੀ ਸਿੰਘ ਦੇ ਗ੍ਰਹਿ ਵਿਖੇ ਵਿਆਹ ਦੀ ਖੁਸ਼ੀ ਵਿੱਚ ਸਮਾਗਮ ਕੀਤਾ ਗਿਆ।ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਲਖਵਿੰਦਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾਂ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਭਾਈ ਦਿਲਬਾਗ ਸਿੰਘ ਵੱਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਜੋਗਿੰਦਰ ਸਿੰਘ, ਜਗਜੀਤ ਸਿੰਘ ਮੱਕੜ, ਚਰਨਜੀਤ ਸਿੰਘ, ਅਮਰਜੀਤ ਸਿੰਘ, ਦਿਲਜੀਤ ਸਿੰਘ ਆਦਿ ਹਾਜ਼ਰ ਸਨ।ਸੇਵਾਦਾਰ ਅਵਤਾਰ ਸਿੰਘ ਕੈਂਥ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀਅ ਪੁੱਤਾਂ ਦੇ ਵਿਆਹ ਸ਼ਾਦੀ ਮੌਕੇ ਅਜਿਹੇ ਪ੍ਰੋਗਰਾਮ ਕਰਨ ਤਾਂ ਕਿ ਉਹ ਗੁਰੂ ਦੀ ਬਾਣੀ ਨਾਲ ਜੋੜਣ, ਬੁਰੀ ਸੰਗਤ ਤੋਂ ਬੱਚ ਕੇ ਆਪਣਾ ਭਲਾ ਬੁਰਾ ਪਛਾਣ ਸਕਣ ਅਤੇ ਮਾਰੂ ਨਸ਼ਿਆਂ ਤੋਂ ਵੀ ਬਚਣ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media