ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਹਰ ਸੋਮਵਾਰ ਦੀ ਰਾਤ ਕਰਵਾਇਆ ਜਾਂਦਾ ਹੈ।ਇਹ ਸਮਾਗਮ ਗੁਰਮੀਤ ਸਿੰਘ ਦੇ ਪਰਿਵਾਰ ਵੱਲੋਂ ਭੁਝੰਗੀ ਦੀ ਦਾਤ ਪ੍ਰਾਪਤ ਹੋਣ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸਿੱਖ ਪੰਥ ਦੇ ਸਿਰਮੌਰ ਰਾਗੀ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵਲੋਂ ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਰਬਤ ਦੇ ਭਲੇ ਲਈ ਅਰਦਾਸ ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਵੱਲੋਂ ਕੀਤੀ ਗਈ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਮੁੱਖ ਸੇਵਾਦਾਰ ਭਾਈ ਮਹੇਸ਼ ਇੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਰਾਗੀ ਜੱਥਿਆਂ ਦੇ ਮੈਂਬਰਾਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media