Saturday, July 25, 2026

ਆਨਲਾਈਨ ਪੋਟਰਲ `ਤੇ ਦਰਜ ਕਰਵਾਈ ਜਾ ਸਕਦੀ ਹੈ ਗੈਰ ਕਾਨੂੰਨੀ ਨਿਕਾਸੀ ਦੀ ਸੂਚਨਾ- ਡੀ.ਸੀ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਗੈਰ ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ PPN2911201708ਗੈਰ ਕਾਨੂੰਨੀ ਨਿਕਾਸੀ ਸਬੰਧੀ ਸਿਕਾਇਤਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੋਟਰਲ (2-71) ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਖ ਵੱਖ ਵਿਭਾਗਾਂ (ਪੰਚਾਇਤ, ਡਰੇਨਜ, ਵਣ ਵਿਭਾਗ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ) ਦੇ ਅਧਿਕਾਰੀਆਂ ਨੰੂ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਕਾਰਵਾਈ ਕਰਨ ਅਤੇ ਐਫ.ਆਈ.ਆਰ ਦਰਜ ਕਰਨ ਲਈ ਅਧਿਕਾਰਤ ਅਫਸਰ ਨਿਯੁੱਕਤ ਕੀਤਾ ਗਿਆ ਹੈ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਦੀ ਪ੍ਰਧਾਨਗੀ ਹੇਠ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।ਆਨਲਾਈਨ ਪੋਟਰਲ ਤੋਂ ਇਲਾਵਾ ਮਾਈਨਿੰਗ ਹੈਲਪ ਡੈਸਕ ਦੇ ਨੰ : 94638-19838 ਤੇ ਗੈਰ ਕਾਨੂੰਨੀ ਮਾਈਨਿੰਗ ਦੀਆਂ ਸਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ ।
ਸ੍ਰ ਸੰਘਾ ਨੇ ਦਸਿਆ ਕਿ ਜਿਲੇ ਵਿੱਚ ਹੁਣ ਤੱਕ ਗੈਰ ਕਾਨੂੰਨੀ ਨਿਕਾਸੀਕਾਰਾਂ ਵਿਰੁੱਧ ਮਾਈਨਿਜ ਅਤੇ ਮਿਨਰਲ (ਡਿਵੈਲਪਮੈਂਟ ਅਤੇ ਰੈਗੂਲੇਸ਼ਨ) ਐਕਟ 1957 ਅਧੀਨ 335 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਖਣਿਜਾਂ (ਰੇਤਾ ਆਦਿ) ਦੀ ਗੈਰ ਕਾਨੂੰਨੀ ਨਿਕਾਸੀ ਕਰਦਾ ਜਾਂ ਢੋਆ-ਢੁਆਈ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਮਾਈਨਿਜ਼ ਅਤੇ ਮਿਨਰਲ (ਡਿਵੈਲਪਮੈਂਟ ਅਤੇ ਰੈਗੂਲੇਸ਼ਨ) ਐਕਟ 1957 ਅਧੀਨ ਪੰੰਜ ਲੱਖ ਰੁਪਏ ਜੁਰਮਾਨਾਂ ਜਾਂ ਪੰਜ ਸਾਲ ਦੀ ਕੈਦ ਜਾਂ ਦੋਵੇਂ ਸਜਾਵਾਂ ਹੋ ਸਕਦੀਆਂ ਹਨ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply